- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਜੀ ਕਾਲਜ ਦੇ ਖਿਡਾਰੀ ਖੇਡਾਂ ’ਚ ਰਹੇ ਮੋਹਰੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲਹਿਰਾਗਾਗਾ : ਬਾਬਾ ਨਾਨਕ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਡਾਇਰੈਕਟਰ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੇ ਖਿਡਾਰੀਆਂ ਨੇ ਮਸਤੂਆਣਾ ਸਾਹਿਬ ਵਿਖੇ, ਖੇਡਾਂ ਵਤਨ ਪੰਜਾਬ ਦੀਆਂ ਨੈਸ਼ਨਲ ਸਟਾਈਲ ਕਬੱਡੀ ਅੰਡਰ 21 ਜ਼ਿਲ੍ਹੇ ਵਿੱਚ, ਤੀਜਾ ਸਥਾਨ ਪ੍ਰਾਪਤ ਕਰਦਿਆਂ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ ਵੱਲੋਂ ਖਿਡਾਰੀਆ ਦੀ ਸ਼ਲਾਘਾ ਕੀਤੀ ਗਈ। ਕਾਲਜ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਹਰਦੀਪ ਸਿੰਘ ਅਤੇ ਸੁਪਰਡੈਂਟ ਜਸਵਿੰਦਰ ਸਿੰਘ ਵੱਲੋਂ ਖਿਡਾਰੀਆ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਨਾਲ ਹੀ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸੁਖਦੀਪ ਸਿੰਘ ਨੂੰ ਵਧਾਈ ਦਿੱਤੀ। ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਣ ਨਾਲ ਵਿਦਿਆਰਥੀ ਨਸ਼ਿਆਂ ਤੋਂ ਕੋਹਾਂ ਦੂਰ ਰਹਿਦਾ ਹੈ। ਉਨਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਪੜ੍ਹਾਈ ਦੇ ਨਾਲ- ਨਾਲ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾਂਦਾ ਹੈ। ਜਿਸ ਕਾਰਨ ਹੀ ਸਾਡੇ ਕਾਲਜ ਦੇ ਵਿਦਿਆਰਥੀ ਹਰੇਕ ਤਰ੍ਹਾਂ ਦੀ ਗਤੀਵਿਧੀਆਂ ਵਿੱਚ ਮੋਹਰੀ ਰੋਲ ਅਦਾ ਕਰਦੇ ਹਨ।