ਜੇਜੀ ਕਾਲਜ ਦਾ ਨਤੀਜਾ ਰਿਹਾ 100 ਫੀਸਦੀ ਜੇਜੀ ਕਾਲਜ ਦਾ ਨਤੀਜਾ ਰਿਹਾ 100 ਫੀਸਦੀ
Publish Date: Wed, 18 Nov 2026 04:26 PM (IST)
Updated Date: Wed, 18 Nov 2026 04:27 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਬਾਬਾ ਨਾਨਕ ਐਜ਼ੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਅਤੇ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀਕਾਮ ਸਮੈਸਟਰ ਪਹਿਲਾ, ਕਾਮਰਸ ਦਾ ਨਤੀਜਾ ਸੌ ਫੀਸਦੀ ਰਿਹਾ। ਬੀਕਾਮ ਭਾਗ ਪਹਿਲਾ ਦੇ ਦਸੰਬਰ 2025 ਦੇ ਨਤੀਜੇ ’ਚੋਂ ਗੁਰਮਨ 8.38 ਸੀਜੀਪੀਏ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਮਨਪ੍ਰੀਤ ਕੌਰ 8.3.3 ਸੀਜੀਪੀਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪਰਵੀਨ ਕੌਰ ਨੇ 8.25 ਸੀਜੀਪੀਏ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ . ਅਮਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਅਗਲੇਰੀ ਪੜ੍ਹਾਈ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਕਾਲਜ ਦੇ ਮੁੱਖ ਸਲਾਹਕਾਰ ਪ੍ਰੋ. ਹਰਦੀਪ ਸਿੰਘ, ਕਾਲਜ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਜਸਮੀਨ ਕੌਰ, ਪ੍ਰੋ. ਰਵਿੰਦਰ ਕੌਰ ਪ੍ਰੋ. ਗੀਤਾ ਰਾਣੀ ਸਮੇਤ ਮਿਹਨਤੀ ਸਟਾਫ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ, ਕਿ ਇਹ ਨਤੀਜਾ ਸਟਾਫ ਅਤੇ ਵਿਦਿਆਰਥੀਆਂ ਦੀ ਅਨਥੱਕ ਮਿਹਨਤ ਸਦਕਾ ਹੀ 100 ਫੀਸਦੀ ਰਿਹਾ ਹੈ। ਸਾਰੇ ਬਾਕੀ ਵਿਦਿਆਰਥੀ ਵੀ ਵਧੀਆ ਨੰਬਰ ਲੈਕੇ ਪਾਸ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ ਨਾਲ ਸਖਤ ਮਿਹਨਤ ਕਰਵਾਈ ਜਾਂਦੀ ਹੈ ਤਾਂ ਜੋ ਉਹ ਚੰਗੇ ਨੰਬਰ ਲੈ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਅਤੇ ਆਪਣੇ ਪੈਰਾਂ ਤੇ ਖਲੋ ਸਕਣ। ਇਸ ਸਮੇਂ ਸਕੂਲ ਸਟਾਫ ਅਤੇ ਵਿਦਿਆਰਥੀ ਵੀ ਮੌਜੂਦ ਸਨ।