ਪਾਰਟੀ ਨੂੰ ਮਜ਼ਬੂਤ ਕਰਨ ਲਈ ਝਿੰਜਰ ਨੇ ਕੀਤੀ ਅਹਿਮ ਮੀਟਿੰਗ ਪਾਰਟੀ ਨੂੰ ਮਜ਼ਬੂਤ ਕਰਨ ਲਈ ਝਿੰਜਰ ਨੇ ਕੀਤੀ ਅਹਿਮ ਮੀਟਿੰਗ
Publish Date: Fri, 25 Sep 2026 05:24 PM (IST)
Updated Date: Fri, 25 Sep 2026 05:27 PM (IST)
ਫੋਟੋ 25ਪੀਟੀਐਲ: 19: ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਘਨੌਰ ਵਿਖੇ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਆਉਣ ਵਾਲੇ ਦਿਨਾਂ ਵਿਚ ਗਠਿਤ ਕੀਤੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਘਨੌਰ ਜਥੇਬੰਦਕ ਢਾਂਚੇ ਦੇ ਐਲਾਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪਾਰਟੀ ਦੇ ਜਥੇਬੰਦਕ ਆਧਾਰ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕਜੁੱਟ ਕਰਨ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਥੇਬੰਦਕ ਢਾਂਚੇ ਦੀ ਗਠਨ ਪ੍ਰਕਿਰਿਆ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਸਰਬਜੀਤ ਸਿੰਘ ਝਿੰਜਰ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਦਕ ਇਕਾਈਆਂ ਦੀ ਸਰਗਰਮੀ ਅਤੇ ਵਰਕਰਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਕੰਮ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਹਾਜ਼ਰ ਵਰਕਰਾਂ ਨੇ ਘਨੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਵਿਸਤਾਰ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ। ਉਨ੍ਹਾਂ ਜਥੇਬੰਦਕ ਢਾਂਚੇ ਦੇ ਗਠਨ ਸਬੰਧੀ ਸ਼ੁਰੂ ਹੋਣ ਵਾਲੀ ਪ੍ਰਕਿਰਿਆ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬੋਲਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨਾਲ ਜੁੜਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਪਾਰਟੀ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਘਨੌਰ ਵਿਚ ਸਰਗਰਮ ਜਥੇਬੰਦਕ ਇਕਾਈ ਦਾ ਗਠਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਯੋਗਦਾਨ ਪਾ ਸਕਦਾ ਹੈ। ਇਸ ਮੌਕੇ ਐਸਜੀਪੀਸੀ ਮੈਂਬਰ ਜਸਮੇਰ ਸਿੰਘ ਲਾਛੜੂ, ਮਰਦਾਂਪੁਰ ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ, ਅਕਾਲੀ ਆਗੂ ਸੁਖਚੈਨ ਸਿੰਘ ਮਰਦਾਂਪੁਰ, ਮਨਜੀਤ ਸਿੰਘ ਮਲਕਪੁਰ, ਪੀਏਸੀ ਮੈਂਬਰ ਤਰਲੋਚਨ ਸਿੰਘ ਘੱਗਰ ਸਰਾਏ, ਪੀਏਸੀ ਮੈਂਬਰ ਅਜੈਬ ਸਿੰਘ ਮੰਜੋਲੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ।