- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੱਤ ’ਤੇ ਚੜ੍ਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ’ਚ ਹਰਪ੍ਰੀਤ ਕੌਰ, ਅਸ਼ੋਕ ਕੁਮਾਰ, ਵਿਨੋਦ ਕੁਮਾਰ, ਮਹਿੰਦਰ ਸਿੰਘ, ਸੁਖਜੀਵਨ ਕੌਰ, ਪਤਰਸ, ਡੂੰਮ ਬਹਾਦਰ ਸਮੇਤ ਇੱਕ ਛੋਟੀ ਬੱਚੀ ਵੀ ਸ਼ਾਮਲ ਹੈ। ਧਰਨਾਕਾਰੀਆ ਦਾ ਕਹਿਣਾ ਹੈ ਕਿ ਹੁਣ ਜਦੋ ਤੱਕ ਨਿਯੁਕਤੀ ਪੱਤਰ ਨਹੀ ਮਿਲਦਾ ਓਹ ਛੱਤ ਤੋ ਹੇਠਾ ਨਹੀ ਉਤਰਨਗੇ। ਆਗੂਆਂ ਨੇ ਦੱਸਿਆ ਕਿ ਹਾਲੇ ਮੈਨੇਜਮੈਟ ਦਾ ਕੋਈ ਵੀ ਅਧਿਕਾਰੀ ਸਾਰ ਲੈਣ ਨਹੀ ਪਹੁਚਿਆ।

ਪਰਗਟ ਸਿੰਘ, ਪੰਜਾਬੀ ਜਾਗਰਣ,ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਮੁੱਖ ਦਫ਼ਤਰ ਦੀ ਛੱਤ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਤੋਂ ਚੜ੍ਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤ ਰਾਤ ਭਰ ਛੱਤ ’ਤੇ ਹੀ ਡਟੇ ਰਹੇ। ਮੰਗਲਵਾਰ ਨੂੰ ਦੂਜੇ ਦਿਨ ਵੀ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ। ਛੱਤ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਲਈ ਉਨ੍ਹਾਂ ਦੇ ਸਾਥੀਆਂ ਵੱਲੋਂ ਸਵੇਰ ਦਾ ਨਾਸ਼ਤਾ ਅਤੇ ਪਾਣੀ ਵੀ ਛੱਤ ’ਤੇ ਹੀ ਪਹੁੰਚਾਇਆ ਗਿਆ।
ਛੱਤ ’ਤੇ ਚੜ੍ਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਵਿੱਚ ਹਰਪ੍ਰੀਤ ਕੌਰ, ਅਸ਼ੋਕ ਕੁਮਾਰ, ਵਿਨੋਦ ਕੁਮਾਰ, ਮਹਿੰਦਰ ਸਿੰਘ, ਸੁਖਜੀਵਨ ਕੌਰ, ਪਤਰਸ ਅਤੇ ਡੂੰਮ ਬਹਾਦਰ ਸਮੇਤ ਇੱਕ ਛੋਟੀ ਬੱਚੀ ਵੀ ਸ਼ਾਮਲ ਹੈ।
ਪ੍ਰਦਰਸ਼ਨ ਕਰ ਰਹੇ ਆਸ਼ਰਿਤਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਦੇ, ਉਦੋਂ ਤੱਕ ਉਹ ਛੱਤ ਤੋਂ ਹੇਠਾਂ ਨਹੀਂ ਉਤਰਨਗੇ। ਉਨ੍ਹਾਂ ਆਪਣੀ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਆਗੂਆਂ ਨੇ ਦੱਸਿਆ ਕਿ ਪ੍ਰਦਰਸ਼ਨ ਦੇ ਦੂਜੇ ਦਿਨ ਤੱਕ ਵੀ ਪੀਐਸਪੀਸੀਐਲ ਮੈਨੇਜਮੈਂਟ ਦਾ ਕੋਈ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ।