ਵਿਧਾਇਕ ਜੌੜਾਮਾਜਰਾ ਨੇ ਗ੍ਰਾਂਟਾਂ ਦੇ ਚੈੱਕ ਦਿੱਤੇ
ਵਿਧਾਇਕ ਜੌੜਾਮਾਜਰਾ ਨੇ ਗਰਾਂਟਾਂ ਦੇ ਚੈੱਕ ਦਿੱਤੇ
Publish Date: Fri, 28 Nov 2025 05:19 PM (IST)
Updated Date: Fri, 28 Nov 2025 05:23 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਮਾਰਕੀਟ ਕਮੇਟੀ ਸਮਾਣਾ ਵਿਖੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ 5 ਕਰੋੜ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਦਿੱਤੇ। ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਵੀ ਮੌਜੂਦ ਸਨ। ਉਨ੍ਹਾਂ ਨੇ ਇਸ ਮੌਕੇ ਪਿੰਡ ਵਾਸੀਆਂ ਵੱਲੋਂ ਦੱਸੇ ਗਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਲਈ ਪੰਚਾਇਤਾਂ ਨੂੰ ਕਿਹਾ ਕਿ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੇ ਜਾਣ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਬਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।ਆਉਣ ਵਾਲੇ ਸਮੇਂ ਦੌਰਾਨ ਹੋਰ ਕੰਮਾਂ ਲਈ ਵੀ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਹਲਕੇ ਅੰਦਰ ਹੋਣ ਵਾਲੇ ਹੋਰ ਕਾਰਜਾਂ ਦੀ ਰਿਪੋਰਟ ਬਣਾਈ ਜਾ ਰਹੀ ਹੈ ਅਤੇ ਜਲਦ ਹੀ ਰਹਿ ਚੁੱਕੇ ਕੰਮ ਵੀ ਸ਼ੁਰੂ ਕਰਵਾ ਦਿੱਤੇ ਜਾਣਗੇ।