ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ : ਜੌੜਾਮਾਜਰਾ
ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ: ਜੌੜਾਮਾਜਰਾ
Publish Date: Mon, 24 Nov 2025 05:08 PM (IST)
Updated Date: Mon, 24 Nov 2025 05:10 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਗਾਜੀਪੁਰ ਵਿਖੇ ਢਾਈ ਏਕੜ ’ਚ ਖੇਡ ਗਰਾਊਂਡ ਲਈ 39 ਲੱਖ ਰੂਪਏ ਦੀ ਗ੍ਰਾਂਟ ਦਿੱਤੀ ਤੇ ਖੇਡ ਗਰਾਊਂਡ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਢਲੀ ਤਰਜੀਹ ਸਿਹਤ, ਰੁਜ਼ਗਾਰ,ਅਤੇ ਸਿੱਖਿਆ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ ਉਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਦੇ ਸਾਰੇ ਪਿੰਡਾਂ ’ਚ ਖੇਡਾਂ ਦੇ ਮੈਦਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਪੀਏ ਗੁਰਦੇਵ ਟਿਵਾਣਾ, ਸਰਪੰਚ ਸੁਰਜੀਤ ਸਿੰਘ ਫੋਜੀ, ਬੀਡੀਪੀਓ ਗੁਰਮੀਤ ਸਿੰਘ, ਜੇਈ ਸ਼ੈਰੀ ਬਾਂਸਲ,ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਬਲਵਿੰਦਰ ਸਿੰਘ ਸਮੂਹ ਪੰਚਾਇਤ ਮੈਂਬਰ, ਤੇ ਪਿੰਡ ਵਾਸੀ ਹਾਜਰ ਸਨ ਇਸ ਮੌਕੇ ਇਨ੍ਹਾਂ ਪਿੰਡਾਂ ਦੇ ਖਿਡਾਰੀਆਂ ਨੇ ਵਿਧਾਇਕ ਜੌੜਾਮਾਜਰਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਮੰਗ ਪੂਰੀ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਖੇਡਾਂ ਵਿੱਚ ਆਪਣਾ ਨਾਮ ਕਮਾਉਣ ਦਾ ਬਹੁਤ ਚੰਗਾ ਮੌਕਾ ਦਿੱਤਾ ਹੈ।