ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ 'ਚ ਸਾਂਝੀ ਮੀਟਿੰਗ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ 'ਚ ਸਾਂਝੀ ਮੀਟਿੰਗ
Publish Date: Wed, 25 Nov 2026 03:45 PM (IST)
Updated Date: Thu, 26 Nov 2026 04:02 AM (IST)
ਢੋਲ-ਧਮਾਕਿਆਂ ਨਾਲ ਮਨਾਇਆ ਜਸ਼ਨ, 2027 ਦੀਆਂ ਚੋਣਾਂ ਲਈ ਰਣਨੀਤੀ ਤੇ ਚਰਚਾ ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਹਲਕਾ ਅਮਰਗੜ੍ਹ ਦੀ ਸਿਆਸਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਬੰਧੀ ਸਥਾਨਕ ਧੂਰਕੋਟ ਚੌਂਕ ਵਿਖੇ ਭਾਜਪਾ ਦੇ ਸੂਬਾਈ ਆਗੂਆਂ ਅਤੇ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਦੀ ਅਗਵਾਈ ਹੇਠ ਦੋਵਾਂ ਪਾਰਟੀਆਂ ਦੀ ਇੱਕ ਅਹਿਮ ਸਾਂਝੀ ਮੀਟਿੰਗ ਹੋਈ। ਮੀਟਿੰਗ ਦੌਰਾਨ ਅਕਾਲੀ-ਭਾਜਪਾ ਆਗੂਆਂ ਅਤੇ ਵਰਕਰਾਂ ਨੇ ਢੋਲ-ਧਮਾਕਿਆਂ ਦੀ ਗੂੰਜ ਵਿੱਚ ਨੱਚ-ਟੱਪ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਗੱਠਜੋੜ ਦੀ ਖੁਸ਼ੀ ਸਾਂਝੀ ਕੀਤੀ। ਆਗੂਆਂ ਨੇ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਵਿਕਾਸ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲਾ ਇਤਿਹਾਸਕ ਕਦਮ ਦੱਸਿਆ। ਇਸ ਮੌਕੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਮਰਗੜ੍ਹ ਵਿੱਚ ਗੱਠਜੋੜ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਸਾਂਝੀ ਚੋਣ ਰਣਨੀਤੀ ਉਲੀਕਣ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਂਝੇ ਬਿਆਨ ਵਿੱਚ ਜੱਸੀ ਮੰਨਵੀ ਅਤੇ ਭਾਜਪਾ ਆਗੂ ਰਾਜਨ ਘਈ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਲੈ ਕੇ ਜਾਵੇਗਾ ਅਤੇ ਹਲਕਾ ਅਮਰਗੜ੍ਹ ਦੀ ਸੀਟ ਵੱਡੇ ਫ਼ਰਕ ਨਾਲ ਜਿੱਤ ਕੇ ਗੱਠਜੋੜ ਦੀ ਝੋਲੀ ਪਾਈ ਜਾਵੇਗੀ। ਇਸ ਮੌਕੇ ਭਾਜਪਾ ਆਗੂ ਆਸ਼ੂਤੋਸ਼ ਵਿਨਾਇਕ, ਸੁਰਜੀਤ ਗੋਗਨਾ, ਰਾਜਨ ਘਈ, ਅਸ਼ੋਕ ਵਰਮਾ, ਅਰੁਣ ਵਰਮਾ, ਦੀਪਕ ਕੁਮਾਰ ਨੋਨੀ, ਅਵਤਾਰ ਸਿੰਘ ਵੜਿੰਗ, ਐਡਵੋਕੇਟ ਬਲਵਿੰਦਰ ਸਿੰਘ, ਅਮਿਤ ਮਲਹੋਤਰਾ, ਅਦਿੱਤਿਆ ਕੁਮਾਰ, ਸੰਨੀ ਕਪਿਲਾ, ਸੌਰਵ ਯਾਦਵ ਹਾਜ਼ਰ ਸਨ।