
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

70ਵੀਆਂ ਜੋਨਲ ਪੱਧਰੀ ਸਕੂਲ ਖੇਡਾਂ ਵਿੱਚ ਮਾਤਾ ਗੁਜਰੀ ਸਕੂਲ ਦੀ ਵਾਲੀਬਾਲ ਟੀਮ ਛਾਈ

ਜੀਐਸ ਮਹਿਰੋਕ•, ਪੰਜਾਬੀ ਜਾਗਰਣ•, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗਡ਼੍ਹ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਅੰਡਰ-14 ਵਾਲੀਬਾਲ ਟੀਮ ਨੇ ਮੁਕਾਬਲੇ ਵਿੱਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਆਪਣੀ ਖੇਡ ਕਲਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਦੀ ਇਸ ਪ੍ਰਾਪਤੀ ਵਿੱਚ ਕੋਚ ਅਰਸ਼ਦੀਪ ਦੀ ਅਗਵਾਈ, ਸਖ਼ਤ ਅਭਿਆਸ ਅਤੇ ਮਾਰਗਦਰਸ਼ਨ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਮੈਡਮ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਮੈਡਮ ਪੂਨਮ ਧੀਮਾਨ ਨੇ ਸਮੂਹ ਖਿਡਾਰੀਆਂ ਤੇ ਕੋਚ ਅਰਸ਼ਦੀਪ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੀ ਜੇਤੂ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।