- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਪੰਡੋਰੀ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ਚ ਖੁਸ਼ੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਆਗੂਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਵਿਧਾਇਕ ਪੰਡੋਰੀ ਨੂੰ ਵਧਾਈ ਦਿੱਤੀ ਅਤੇ ਹਾਈਕਮਾਂਡ ਦਾ ਧੰਨਵਾਦ ਕੀਤਾ। ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਕੋਆਰਡੀਨੇਟਰ ਸਰਪੰਚ ਰਣਜੀਤ ਸਿੰਘ ਕਾਲਾਬੂਲਾ ਅਤੇ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਗਗਨਦੀਪ ਸਿੰਘ ਘਨੌਰੀ ਖੁਰਦ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਜੁੜੇ ਰਹਿਣ ਦੇ ਮੱਦੇਨਜ਼ਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਵਰਕਰ ਪੂਰੀ ਮਿਹਨਤ ਅਤੇ ਇਕਜੁੱਟਤਾ ਨਾਲ ਕੰਮ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਮਹਿਲ ਕਲਾਂ ਦੀ ਸੀਟ ਮੁੜ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਲਈ ਯਤਨ ਕਰਨਗੇ।