- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦਸਤਾਵੇਜ਼ ਵਿਚ ਪਾਰਟੀ ਦੇ ਰਵਾਇਤੀ ਵੋਟ ਬੈਂਕ ਨੂੰ ਮੁੜ ਮਜ਼ਬੂਤ ਕਰਨ, ਹਰ ਵਰਗ ਨੂੰ ਕਾਂਗਰਸ ਨਾਲ ਜੋੜਨ ਅਤੇ ਜ਼ਮੀਨੀ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਸੁਝਾਅ ਸ਼ਾਮਲ ਕੀਤੇ ਗਏ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਸੀਨੀਅਰ ਆਗੂ, ਸਾਬਕਾ ਦਿੱਲੀ ਕਾਂਗਰਸ ਪ੍ਰਧਾਨ ਅਤੇ ਪੰਜ ਵਾਰ ਸੰਸਦ ਮੈਂਬਰ ਰਹਿ ਚੁੱਕੇ ਜੇ.ਪੀ. ਅਗਰਵਾਲ ਨਾਲ ਨਵੀਂ ਦਿੱਲੀ ਵਿਖੇ ਪੰਜਾਬ ਦੇ ਮੌਜੂਦਾ ਸਿਆਸੀ, ਸਮਾਜਿਕ ਅਤੇ ਆਰਥਿਕ ਹਾਲਾਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਫ਼ਦ ਵਿਚ ਸਾਬਕਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਪੰਜਾਬ ਅਤੇ ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰ ਸ਼ਰਮਾ ਕੌਰਜੀਵਾਲਾ, ਭੂਸ਼ਨ ਸ਼ਰਮਾ ਜੋੜੀਆਂ ਭੱਟੀਆਂ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ), ਪਿਊਸ਼ ਦਵੇਸਰ (ਪ੍ਰਧਾਨ, ਯੂਥ ਵਿੰਗ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ), ਹੈਪੀ ਸ਼ਰਮਾ ਢਿੰਗੀ ਅਤੇ ਮੈਥਿਊ ਜੀ ਦਿੱਲੀ ਸਮੇਤ ਹੋਰ ਆਗੂ ਸ਼ਾਮਲ ਸਨ।
ਇਸ ਮੌਕੇ ਵਫ਼ਦ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਤਿਆਰ ਕੀਤਾ ਗਿਆ