ਜੱਜ ਮਾਡਰਨ ਸਕੂਲ ਛੰਨਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
ਜੱਜ ਮਾਡਰਨ ਸਕੂਲ ਛੰਨਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Mon, 13 Apr 2026 06:42 PM (IST)
Updated Date: Mon, 13 Apr 2026 06:46 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿੱਚ ਵਿਸਾਖੀ, ਸਿੱਖੀ ਸਥਾਪਨਾ ਦਿਵਸ ਅਤੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਬਡ਼ੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਪ੍ਰਾਂਗਣ ’ਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੀ ਸ਼ੁਰੂਆਤ ਰੱਬੀ ਬਾਣੀ ਦੇ ਪਾਠ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਗਿੱਧਾ, ਭੰਗਡ਼ਾ ਅਤੇ ਦੇਸ਼ਭਗਤੀ ਗੀਤਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖੀ ਦੇ ਸਿਧਾਂਤਾਂ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਦੀ ਜ਼ਿੰਦਗੀ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਨਵਤੇਜ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਣੇ ਸੰਸਕਾਰਾਂ ਅਤੇ ਇਤਿਹਾਸ ਨਾਲ ਜੋਡ਼ਦੇ ਹਨ ਅਤੇ ਸਾਨੂੰ ਸੱਚਾਈ ਅਤੇ ਇਨਸਾਫ਼ ਦੇ ਰਸਤੇ ‘ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮਹਾਨ ਵਿਅਕਤੀਆਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਆਪਣਾ ਭਵਿੱਖ ਸੁਨਿਹਰਾ ਬਣਾਉਣ। ਅੰਤ ’ਚ ਸਮਾਰੋਹ ਨੂੰ ਸਫਲ ਬਣਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਦਾ ਧੰਨਵਾਦ ਕੀਤਾ ਗਿਆ। ਇਸ ਪ੍ਰੋਗਰਾਮ ਨੇ ਸਕੂਲ ਦੇ ਵਾਤਾਵਰਣ ਨੂੰ ਖੁਸ਼ੀਆਂ ਅਤੇ ਦੇਸ਼ ਭਗਤੀ ਦੇ ਰੰਗਾਂ ਨਾਲ ਭਰ ਦਿੱਤਾ।