ਪੱਤਰ ਪ੍ਰਰੇਰਕ, ਪਟਿਆਲਾ : ਸ਼੍ਰੋਮਣੀ ਅਕਾਲੀ ਬਾਦਲ ਵਲੋਂ ਸੂਬਾ ਪ੍ਰਧਾਨ ਤੇ ਬਾਡੀ ਦੀ ਚੋਣ ਕਰਨ ਦੇ ਲਈ ਪੰਜਾਬ ਅੰਦਰ ਵਿਧਾਨ ਸਭਾ ਹਲਕਿਆਂ ਲਈ 4-4 ਡੈਲੀਗੇਟ ਦੀ ਚੋਣ ਕੀਤੀ ਗਈ ਹੈ। ਜਿਸ ਤਹਿਤ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਕੌਂਸਲਰ ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਤੇ ਸੁਰਜੀਤ ਸਿੰਘ ਕੋਹਲੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਡੈਲੀਗੇਟ ਪੰਜਾਬ ਪ੍ਰਧਾਨ ਦੀ ਹੋਣ ਲਈ ਅਹਿਮ ਹੈ। ਇਸ ਸਬੰਧੀ ਗੱਲ ਕਰਦਿਆਂ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਕੋ ਇਕ ਅਜਿਹੀ ਸਿਆਸੀ ਪਾਰਟੀ ਹੈ ਜੋ ਆਪਣੇ ਹਰ ਜੁਝਾਰੂ ਵਰਕਰ ਨੂੰ ਮਾਨ ਸਨਮਾਨ ਬਖਸ਼ਦੀ ਹੈ। ਉਨਾਂ ਕਿਹਾ ਕਿ ਪਾਰਟੀ ਵਲੋਂ ਡੈਲੀਗੇਟ ਵਿਚ ਸ਼ਾਮਲ ਕਰ ਕੇ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧਾਉਣ ਦਾ ਮਾਣ ਬਖਸ਼ਿਆ ਹੈ। ਰਵਿੰਦਰ ਪਾਲ ਸਿੰਘ ਜੋਨੀ ਕੋਹਲੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਰਪਾਲ ਜੁਨੇਜਾ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੀ ਹੈ। ਕੋਹਲੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਉਨ੍ਹਾਂ ਨੂੰ ਸੂਬਾ ਵਫਦ ਵਿਚ ਸ਼ਾਮਲ ਕੀਤਾ ਹੈ ਜਿਸ ਨਾਲ ਉਨ੍ਹਾਂ ਦੀ ਪਾਰਟੀ ਪ੍ਰਤੀ ਵਚਨਬੱਧਤਾ ਹੋਰ ਮਜ਼ਬੂਤ ਹੋਈ ਹੈ।