ਪੱਤਰ ਪ੍ਰਰੇਰਕ, ਪਟਿਆਲਾ

ਪਟਿਆਲਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਦੇ ਕੈਨੇਡਾ ਦੌਰੇ ਤੋਂ ਵਾਪਸ ਆਉਣ ਉਪਰੰਤ ਯੂਥ ਅਕਾਲੀ ਦੱਲ ਐਸਸੀ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਜੀਵ ਅਟਵਾਲ ਜੋਨੀ ਦੀ ਅਗਵਾਈ ਹੇਠ ਜੁਨੇਜਾ ਦਾ ਸਵਾਗਤ ਕੀਤਾ। ਇਸ ਦੌਰਾਨ ਰਾਜੀਵ ਅਟਵਾਲ ਜੋਨੀ ਨੇ ਪਾਰਟੀ ਹਿਤ ਵਿਚ ਆਪਣੀ ਗਤੀਵਿਧੀਆਂ ਸਬੰਧੀ ਜੁਨੇਜਾ ਨੂੰ ਜਾਣੂ ਕਰਵਾਉਦਿਆਂ ਦੱਸਿਆ ਕਿ ਉਹ ਜਲਦ ਹੀ ਅਕਾਲੀ ਦਲ ਦੀਆਂ ਦਲਿਤ ਸਮਾਜ ਹਿਤ ਵਿਚ ਪਿਛਲੀਆਂ ਕਾਰਗੁਜ਼ਾਰੀਆਂ ਨੂੰ ਘਰ-ਘਰ ਲੈ ਕੇ ਜਾਣਗੇ ਅਤੇ ਦਲਿਤ ਵਰਗ ਨਾਲ ਸਬੰਧਤ ਪਰਿਵਾਰਾਂ ਨੂੰ ਅਕਲੀ ਦਲ ਨਾਲ ਜੋੜ ਕੇ ਅਗਲੀ ਵਾਰ ਪੰਜਾਬ ਵਿਚ ਅਕਾਲੀ ਸਰਕਾਰ ਬਣਾਉੋਣ ਲਈ ਰਾਹ ਪੱਧਰਾ ਕਰਨਗੇ। ਇਸ ਮੌਕੇ ਅਕਾਲੀ ਦੱਲ ਦੇ ਪਟਿਆਲਾ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਰਾਜੀਵ ਅਟਵਾਲ ਜੋਨੀ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦੱਲ ਦੇ ਸੀਨੀਅਰ ਆਗੂਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਹਮੇਸ਼ਾ ਲੋਕਾਂ ਦੇ ਵਿਚ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਕੰਮ ਕੀਤਾ ਹੈ। ਹੁਣ ਜਨਤਾ ਆਪਣੀ ਗਲਤੀ ਨੂੰ ਸੁਧਾਰਨਾ ਚਾਹੁੰਦੀ ਹੈ ਅਤੇ ਉਹ ਪੰਜਾਬ ਵਿਚ ਇਕ ਵਾਰ ਫਿਰ ਤੋਂ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਡੀਕ ਕਰ ਰਹੀ ਹੈ। ਇਸ ਮੌਕੇ ਨਰੇਸ਼ ਕੁਮਾਰ, ਮੋਹਨ ਲਾਲ, ਪਿ੍ਰੰਸ ਸਤਵਾਲ, ਮਨਪ੍ਰਰੀਤ ਸਿੰਘ, ਰੋਹਿਤ ਕੁਮਾਰ ਆਦਿ ਹਾਜ਼ਰ ਸਨ।