ਪੱਤਰ ਪ੍ਰਰੇਰਕ, ਪਟਿਆਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਰਾਜੇਸ਼ ਭਾਰਦਵਾਜ ਅੱਜ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਜਸਟਿਸ ਰਾਜੇਸ਼ ਭਾਰਦਵਾਜ ਅਤੇ ਪਰਿਵਾਰਕ ਮੈਂਬਰਾਂ ਦਾ ਗੁਰਦੁਆਰਾ ਸਾਹਿਬ ਪੁੱਜਣ 'ਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਜਸਟਿਸ ਰਾਜੇਸ਼ ਭਾਰਦਵਾਜ ਨੇ ਆਖਿਆ ਗੁਰਦੁਆਰਾ ਸਾਹਿਬ ਮੱਥਾ ਟੇਕਣ ਅਤੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਰਾਪਤ ਕਰਨ ਦੀ ਕਾਫੀ ਚਿਰਾਂ ਤੋਂ ਇੱਛਾ ਸੀ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਸਾਹਿਬ ਦੇ ਦਰਬਾਰ 'ਚ ਸੀਸ ਨਿਵਾਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਰਾਪਤ ਕੀਤੀਆਂ। ਇਸ ਮੌਕੇ ਜਸਟਿਸ ਰਾਜਸ਼ ਭਾਰਦਵਾਜ ਅਤੇ ਪਰਿਵਾਰਕ ਮੈਂਬਰਾਂ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਹਜ਼ੂਰੀ 'ਚ ਬੈਠਕੇ ਗੁਰਬਾਣੀ ਕੀਰਤਨ ਵੀ ਸੁਣਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਜਸਟਿਸ ਰਾਜੇਸ਼ ਭਾਦਰਵਾਜ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਨਾਲ ਸਬੰਧਤ ਇਤਿਹਾਸ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ (ਸੀਜੀਐਮ) ਦੀਪਤੀ ਗੁਪਤਾ, ਸਬ ਜੱਜ ਗੋਬਿੰਦ ਸਿੰਘ ਜੌਹਲ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਭਾਈ ਗੁਲਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਮਣੀ ਕਮੇਟੀ ਸਟਾਫ ਮੈਂਬਰ ਆਦਿ ਹਾਜ਼ਰ ਸਨ।