2027 ’ਚ ਨੌਜਵਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ : ਕੰਬੋਜ
2027 ਵਿੱਚ ਨੌਜਵਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ: ਕੰਬੋਜ
Publish Date: Tue, 17 Mar 2026 04:34 PM (IST)
Updated Date: Tue, 17 Mar 2026 04:37 PM (IST)

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਇਸ ਖੇਤਰ ਵਿਚ ਵੱਖ-ਵੱਖ ਪਾਰਟੀਆਂ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਕਰਾਲੀ ਦੇ ਸੈਂਕੜੇ ਨੌਜਵਾਨ ਪਰਿਵਾਰਾਂ ਸਮੇਤ ਕਾਂਗਰਸ ਆਗੂ ਰਹੀਮ ਖਾਂ ਕਰਾਲੀ ਤੇ ਬਖਸ਼ੀਸ਼ ਸਿੰਘ ਚੰਗੇਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇੰਨਾਂ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਪੁੱਜੇ ਸਾਬਕਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਚਿੰਨ੍ਹ ਦੇ ਸਿਰੋਪੇ ਪਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਲੋਕ ਹੁਣ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਜਿਸ ਦੀ ਮਿਸਾਲ ਅੱਜ ਪਾਰਟੀ ਵਿਚ ਸੈਂਕੜੇ ਨੌਜਵਾਨ ਪਰਿਵਾਰਾਂ ਸਮੇਤ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹਨਾਂ ਕਿਹਾ ਕਿ ਜਿੱਥੇ ਲੋਕ ਸੂਬੇ ਦੀਆਂ ਵਿਰੋਧੀ ਪਾਰਟੀਆਂ ਤੋਂ ਨਿਰਾਸ਼ ਹਨ ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਨੂੰ ਖਤਮ ਕਰਕੇ ਗਰੀਬ ਲੋਕਾਂ ਦੇ ਰੁਜ਼ਗਾਰ ਤੇ ਲੱਤ ਮਾਰੀ ਹੈ ਜਿਸ ਦਾ ਖਮਿਆਜਾ ਇਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਵਾਲਿਆਂ ਨੂੰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਵਾਇਆ ਅਤੇ ਸਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਯੂਥ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ, ਨਗਰ ਕੌਂਸਲ ਪ੍ਰਧਾਨ ਜਗਤਾਰ ਸਿੰਘ ਕੰਬੋਜ, ਕੌਂਸਲਰ ਲਛਮਣ ਸਿੰਘ ਚੰਗੇਰਾ, ਸਰਪੰਚ ਨੈਬ ਸਿੰਘ ਮਨੌਲੀ ਸੂਰਤ, ਕੌਂਸਲਰ ਸੁਰਿੰਦਰ ਸਿੰਘ ਸੋਨੀ ਸੰਧੂ, ਸਾਬਕਾ ਸਰਪੰਚ ਧਰਮਵੀਰ ਸ਼ੈਲੀ, ਰਾਜੂ ਮਠਿਆੜਾ ਸਾਬਕਾ, ਭੁਪਿੰਦਰ ਸਿੰਘ ਬਿੱਟੂ ਸਰਪੰਚ ਜਲਾਲਪੁਰ, ਮਨਜੀਤ ਸਿੰਘ ਸੀਨੀਅਰ ਕਾਂਗਰਸ ਆਗੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੋਜੂਦ ਸਨ।