ਔਰਤਾਂ ਨੂੰ 1 ਹਜ਼ਾਰ ਪ੍ਰਤੀ ਮਹੀਨਾ ਦੇਣ ਨਾਲ ਔਰਤਾਂ ’ਚ ਖੁਸ਼ੀ ਦੀ ਲਹਿਰ : ਖਲੌਰ
ਔਰਤਾਂ ਨੂੰ 1 ਹਜ਼ਾਰ ਪ੍ਰਤੀ ਮਹੀਨਾ ਦੇਣ ਨਾਲ ਔਰਤਾਂ ਚ ਖੁਸ਼ੀ ਦੀ ਲਹਿਰ: ਖਲੌਰ
Publish Date: Tue, 10 Mar 2026 06:16 PM (IST)
Updated Date: Tue, 10 Mar 2026 06:18 PM (IST)

ਫੋਟੋ 10ਪੀਟੀਐਲ: 25 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਬਲਾਕ ਰਾਜਪੁਰਾ ਦੇ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ’ਚ ਪੇਸ਼ ਕੀਤੇ ਗਏ 2026- 27 ਵਿੱਤੀ ਵਰ੍ਹੇ ਦੇ ਬਜਟ ਨੂੰ ਲੋਕ ਹਿਤੈਸ਼ੀ ਤੇ ਵਿਕਾਸਪੱਖੀ ਦੱਸਦਿਆਂ ਹੋਇਆਂ ਇਸਦਾ ਗਰਮਜੋਸ਼ੀ ਦੇ ਨਾਲ ਸਵਾਗਤ ਕੀਤਾ ਗਿਆ। ਬਲਾਕ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸੂਬੇ ਦੀਆਂ ਔਰਤਾਂ ਦੇ ਨਾਲ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਸੀ ਨੂੰ ਪੂਰਾ ਕਰਕੇ ਵਿਰੋਧੀਆਂ ਦੇ ਮਨਸੂਬਿਆਂ ਦੇ ਪਾਣੀ ਫੇਰ ਦਿੱਤਾ ਹੈ। ਇਸ ਯੋਜਨਾ ਦੇ ਨਾਲ ਜਿੱਥੇ ਔਰਤਾਂ ਨੂੰ ਆਰਥਿਕ ਤੌਰ ਉੱਤੇ ਮਜਬੂਤੀ ਮਿਲੇਗੀ ਉੱਥੇ ਮਹਿਲਾਵਾਂ ਦੀ ਸਮਾਜਿਕ ਸਥਿਤੀ ’ਚ ਸੁਧਾਰ ਹੋਵੇਗਾ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੇ ਦੌਰਾਨ ਹਰੇਕ ਵਰਗ ਦੀ ਭਲਾਈ ਤੇ ਤਰੱਕੀ ਦੇ ਲਈ ਕੰਮ ਕੀਤਾ ਹੈ। ਪੰਜਾਬ ਸੂਬੇ ਅੰਦਰ ਹਰੇਕ ਸਾਲ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਮੈਰਿਟ ਦੇ ਆਧਾਰ ਉੱਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਰੁਜ਼ਗਰ ਦੇਣ ਦੀ ਇਸ ਨੀਤੀ ਦੀ ਵੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਘਰੇਲੂ ਬਿਜਲੀ ਸਸਤੀ ਹੋਣ ਦੇ ਨਾਲ ਨਾਲ ਉਸ ਦੇ ਰੇਟ ਵੀ ਘਟਾਏ ਗਏ ਹਨ ਜੋ ਕਿ ਇੱਕ ਅਪ੍ਰੈਲ 2026 ਤੋਂ ਲਾਗੂ ਹੋ ਜਾਣਗੇ।