ਕਮਲਜੀਤ ਵਸ਼ਿਸ਼ਟ ਬਣੇ ਕਲੱਬ ਦੇ ਪ੍ਰਧਾਨ
ਕਮਲਜੀਤ ਵਸ਼ਿਸ਼ਟ ਬਣੇ ਕਲੱਬ ਦੇ ਪ੍ਰਧਾਨ
Publish Date: Sun, 05 Apr 2026 05:16 PM (IST)
Updated Date: Sun, 05 Apr 2026 05:19 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਪਿੰਡ ਮਰਦਾਂਪੁਰ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਸਮਾਜਿਕ ਭਲਾਈ ਲਈ ਯੂਵਕ ਸੇਵਾਵਾਂ ਕਲੱਬ ਦੀ ਸਥਾਪਨਾ ਕੀਤੀ ਗਈ। ਕਲੱਬ ਦੀ ਸਥਾਪਨਾ ਮੌਕੇ ਹਲਕਾ ਵਿਧਾਇਕ ਗੁਰਲਾਲ ਸਿੰਘ ਘਨੌਰ,ਪਿੰਡ ਦੇ ਸਰਪੰਚ ਮੇਹਰ ਸਿੰਘ ਅਤੇ ਸਮੂਹ ਪੰਚਾਇਤ ਹਾਜ਼ਰ ਸੀ। ਇਸ ਮੌਕੇ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਇਸ ਕਲੱਬ ਦਾ ਮੁੱਖ ਉਦੇਸ਼ ਪਿੰਡ ਦੇ ਨੌਜਵਾਨਾਂ ਵਿਚ ਖੇਡਾਂ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਨ ਨਾਲ ਨੌਜਵਾਨਾਂ ਦੀ ਤੰਦਰੁਸਤੀ ਵਧਦੀ ਹੈ ਅਤੇ ਉਹ ਸਹੀ ਰਾਹ ਵੱਲ ਅੱਗੇ ਵਧਦੇ ਹਨ। ਇਸ ਮੌਕੇ ਕਲੱਬ ਦੀ ਨਵੀਂ ਕਾਰਜਕਾਰੀ ਕਮੇਟੀ ਦਾ ਐਲਾਨ ਵੀ ਕੀਤਾ ਗਿਆ, ਜਿਸ ਵਿਚ ਕਮਲਜੀਤ ਵਸ਼ਿਸ਼ਟ ਨੂੰ ਪ੍ਰਧਾਨ, ਸਿਮਰਨਜੀਤ ਸਿੰਘ ਨੂੰ ਵਾਈਸ ਪ੍ਰਧਾਨ, ਗੁਰਦੀਪ ਸਿੰਘ ਟੋਨੀ ਨੂੰ ਖਜਾਨਚੀ, ਗਗਨਦੀਪ ਸਿੰਘ ਨੂੰ ਸੈਕਟਰੀ ਅਤੇ ਜਗਦੇਵ ਸਿੰਘ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ।ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਕਮਲਜੀਤ ਵਸ਼ਿਸ਼ਟ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਦੇ ਨੌਜਵਾਨਾਂ ਲਈ ਵੱਖ-ਵੱਖ ਖੇਡ ਮੁਕਾਬਲੇ ਅਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲ ਸਕੇ ਅਤੇ ਉਹ ਸਮਾਜ ਵਿੱਚ ਸਕਾਰਾਤਮਕ ਭੂਮਿਕਾ ਨਿਭਾ ਸਕਣ। ਸਭ ਹਾਜ਼ਰ ਮਹਿਮਾਨਾਂ ਨੇ ਕਲੱਬ ਦੀ ਸਥਾਪਨਾ ਦੀ ਸਰਾਹਨਾ ਕਰਦੇ ਹੋਏ ਨੌਜਵਾਨਾਂ ਨੂੰ ਇਸ ਉਪਰਾਲੇ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਕਰਮਜੀਤ ਸਿੰਘ ਪੰਚ, ਸੰਤੋਸ਼ ਕੌਰ ਪੰਚ, ਜਸਵਿੰਦਰ ਕੌਰ ਪੰਚ, ਬਲਕਾਰ ਸਿੰਘ ਪੰਚ, ਹਰਮੇਲ ਸਿੰਘ ਪੰਚ, ਹਰਦੀਪ ਸਿੰਘ ਦੀਪ, ਪਰਮਜੀਤ ਸਿੰਘ ਕੰਮਾਂ ਆਦਿ ਹਾਜ਼ਰ ਸਨ।