ਕੰਬੋਜ ਵੱਲੋਂ ਐਡਵੋਕੇਟ ਪ੍ਰੇਮ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ
ਕੰਬੋਜ ਨੇ ਕੀਤਾ ਐਡ. ਪ੍ਰੇਮ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ
Publish Date: Thu, 11 Dec 2025 04:55 PM (IST)
Updated Date: Thu, 11 Dec 2025 04:57 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਿੰਡ ਪਿਲਖਣੀ ਵਿਖੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਅਮਰ ਸਿੰਘ ਮਿਰਜਾਂਪੁਰ ਅਤੇ ਬਲਾਕ ਸੰਮਤੀ ਉਮੀਦਵਾਰ ਐੱਡਵੋਕੇਟ ਪ੍ਰੇਮ ਸਿੰਘ ਪਿਲਖਣੀ ਦੇ ਹੱਕ ’ਚ ਹਲਕਾ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੰਬੋਜ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕਾਂਗਰਸ ਪਾਰਟੀ ਉਮੀਦਵਾਰਾਂ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ ਉੱਥੇ ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਰਾਜਪੁਰਾ ਦੀ ਮੌਜੂਦਾ ਵਿਧਾਇਕਾ ਨੇ ਜੋ ਕਾਂਗਰਸ ਸਰਕਾਰ ਸਮੇਂ ਹਲਕਾ ਰਾਜਪੁਰਾ ਵਿਚ ਕਰਵਾਏ ਗਏ ਸਨ ਅਤੇ ਕੁੱਝ ਅਧੂਰੇ ਰਹਿ ਗਏ ਸਨ, ਉਨ੍ਹਾਂ ’ਤੇ ਆਪਣੇ ਉਦਘਾਟਨ ਕਰਨ ਦੇ ਪੱਥਰ ਲਗਵਾ ਕੇ ਵਾਹ-ਵਾਹੀ ਖੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰ ਸਿੰਘ ਇਕ ਇਮਾਨਦਾਰ ਅਤੇ ਨੇਕ ਇਨਸਾਨ ਹਨ ਤੇ ਵਕੀਲ ਪ੍ਰੇਮ ਸਿੰਘ ਇੱਕ ਉੱਘੇ ਵਕੀਲ ਹਨ ਅਤੇ ਕਾਨੂੰਨ ਦੀਆਂ ਸਾਰੀਆਂ ਦਾਅ ਪੇਚ ਜਾਣਦੇ ਹਨ ਤੇ ਇਲਾਕੇ ਦੇ ਲੋਕਾਂ ਲਈ ਕਾਨੂੰਨੀ ਸਲਾਹਕਾਰ ਦੇ ਤੌਰ ’ਤੇ ਵੀ ਪਾਰਟੀ ਵਰਕਰਾਂ ਦੀ ਮਦਦ ਕਰਨਗੇ। ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਅਮਰ ਸਿੰਘ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਐਡਵੋਕੇਟ ਪ੍ਰੇਮ ਸਿੰਘ ਨੇ ਆਪਣੇ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੋਕੇ ਸਰਪੰਚ ਗੁਰਬਾਜ ਸਿੰਘ, ਸਾਬਕਾ ਸਰਪੰਚ ਬੂਟਾ ਸਿੰਘ, ਵਿਨੋਦ ਸ਼ਰਮਾ ਦਮਨਹੇੜੀ, ਹਰਭਜਨ ਸਿੰਘ ਸਾਬਕਾ ਪ੍ਰਧਾਨ ਪੈਨਸ਼ਨਰਜ਼ ਫੈੱਡਰੇਸ਼ਨ ਪੰਜਾਬ ਨੇ ਵੀ ਆਪਣੇ ਵਿਚਾਰ ਰੱਖੇ। ਇਸ ਦੌਰਾਨ ਜੋਗਿੰਦਰ ਸਿੰਘ ਸੰਧੂ, ਰਾਜ ਸਿੰਘ ਸਰਪੰਚ, ਬਲਦੇਵ ਸਿੰਘ, ਜਸਬੀਰ ਸਿੰਘ, ਤਰਲੋਚਨ ਸਿੰਘ ਨੰਬਰਦਾਰ, ਅਵਤਾਰ ਸਿੰਘ, ਅਨਿਲ ਕੁਮਾਰ ਦਮਨਹੇੜੀ, ਗੁਰਚਰਨ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।