ਕਾਂਗਰਸ ਨੇ ਐੱਸਸੀ ਭਾਈਚਾਰੇ ਨਾਲ ਕੀਤੀਆਂ ਵਿਚਾਰਾਂ
ਕਾਂਗਰਸ ਵੱਲੋਂ ਐੱਸ.ਸੀ. ਭਾਈਚਾਰੇ ਨਾਲ ਕੀਤੀ ਅਹਿਮ ਮੀਟਿੰਗ
Publish Date: Sun, 29 Mar 2026 04:37 PM (IST)
Updated Date: Sun, 29 Mar 2026 04:38 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਕਾਂਗਰਸ ਪਾਰਟੀ ਦਫ਼ਤਰ ਵਿਖੇ ਕਾਂਗਰਸ ਪਾਰਟੀ ਨਾਲ ਸਬੰਧਤ ਐੱਸਸੀ ਭਾਈਚਾਰੇ ਦੀ ਇਕ ਬੈਠਕ ਐੱਸਸੀ ਵਿੰਗ ਦੇ ਆਗੂ ਤੇ ਸਾਬਕਾ ਬਲਾਕ ਸੰਮਤੀ ਰਾਜਪੁਰਾ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਦੀ ਅਗਵਾਈ ’ਚ ਹੋਈ। ਮੀਟਿੰਗ ਵਿਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਐੱਸਸੀ ਭਾਈਚਾਰੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕਰਨ ਲਈ ਭਰੋਸਾ ਦਿੱਤਾ। ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ’ਚ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਐੱਸਸੀ ਭਾਈਚਾਰੇ ਦੇ ਲੋਕਾਂ ਦੀ ਅਹਿਮ ਹੋਵੇਗੀ। ਉਨ੍ਹਾਂ ਭਾਈਚਾਰੇ ਦੇ ਲੋਕਾਂ ਨੂੰ ਇਕੱਠੇ ਲਾਮਬੰਦੀ ਕਰਕੇ ਪਿੰਡਾਂ ਸ਼ਹਿਰਾਂ ਵਿਚ ਬੂਧ ਪੱਧਰ ’ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਲੰਘੀ ਕਾਂਗਰਸ ਸਮੇਂ ਵੱਡੇ ਪੱਧਰ ਤੇ ਹੋਏ ਵਿਕਾਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਮੇਂ ਹਲਕੇ ਦੇ ਲੋਕਾਂ ’ਚ ਕਾਂਗਰਸ ਦੀ ਲਹਿਰ ਚੱਲ ਰਹੀ ਹੈ ਤੇ ਰੋਜ਼ਾਨਾ ਸਵੈ ਇੱਛਾ ਨਾਲ ਕਾਂਗਰਸ ’ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਜੇਜੀ ਪਿਲਖਣੀ, ਸੋਹਣ ਸਿੰਘ ਉੜਦਨ, ਉੱਧਮ ਸਿੰਘ ਝਾਂਸਲੀ, ਹਰਨੇਕ ਸਿੰਘ ਅਲੂਣਾ, ਲਖਵੀਰ ਸਿੰਘ ਨੰਡਿਆਲੀ, ਬਲਬੀਰ ਸਿੰਘ ਕਲੌਲੀ, ਮੋਹਨ ਲਾਲ ਫਤਹਿਗੜ੍ਹੀ ਨੰਬਰਦਾਰ, ਗੁਰਨਾਮ ਸਿੰਘ, ਰਵਿੰਦਰ ਸਿੰਘ ਰਾਮਨਗਰ, ਗੁਰਜੀਤ ਸਿੰਘ ਅਬਰਾਵਾਂ, ਕੁਲਦੀਪ ਸਿੰਘ ਸੁਰਲ ਕਲਾਂ, ਗੁਰਪ੍ਰ੍ਰੀਤ ਸਿੰਘ ਜੰਡੋਲੀ, ਸੁਰਿੰਦਰ ਸਿੰਘ ਰੌਮੀ, ਮਲਕੀਤ ਸਿੰਘ ਉੱਪਲਹੇੜੀ, ਲਖਮੀਰ ਸਿੰਘ ਲੱਖਾ ਸੌਂਟੀ, ਜਗਵਿੰਦਰ ਸਿੰਘ ਜੱਗਾ ਕੋਟਲਾ ਸਮੇਤ ਵੱਡੀ ਗਿਣਤੀ ’ਚ ਭਾਈਚਾਰੇ ਦੇ ਲੋਕ ਹਾਜ਼ਰ ਸਨ।