ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ, ਕੰਬੋਜ ਵੱਲੋਂ ਕੀਤਾ ਸਨਮਾਨ
ਦਰਜਨਾ ਨੌਜਵਾਨ ਕਾਂਗਰਸ ’ਚ ਸ਼ਾਮਲ, ਕੰਬੋਜ ਵੱਲੋਂ ਕੀਤਾ ਸਨਮਾਨ
Publish Date: Mon, 06 Apr 2026 04:30 PM (IST)
Updated Date: Mon, 06 Apr 2026 04:31 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੁਰਾਣਾ ਰਾਜਪੁਰਾ ਦੇ ਵਾਰਡ ਨੰਬਰ 5 ਨਾਲ ਸਬੰਧਤ ਦਰਜਨਾਂ ਨੌਜਵਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਨੌਜਵਾਨ ਕਾਂਗਰਸ ਆਗੂ ਅਮਰਜੀਤ ਸਿੰਘ ਲਿੰਕਨ ਅਤੇ ਕੌਂਸਲਰ ਅਮਨਦੀਪ ਸਿੰਘ ਨਾਗੀ ਦੇ ਉਪਰਾਲੇ ਨਾਲ ਗੁਰਮੀਤ ਸਿੰਘ, ਸੰਨੀ ਕੁਮਾਰ, ਵਿਜੈ ਕੁਮਾਰ, ਨਰੇਸ਼ ਕੁਮਾਰ ਦੀ ਅਗਵਾਈ ’ਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਮੌਜੂਦਗੀ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਇਸ ਦੌਰਾਨ ਗੁਰਮੀਤ ਸਿੰਘ ਨੇ ਕਿਹਾ ਕਿ ਲੰਘੀਆਂ 2022 ਦੀਆਂ ਚੋਣਾਂ ’ਚ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਕਾਰਨ ਗੁਮਰਾਹ ਹੋ ਗਏ ਸਨ ਜਦੋਂ ਕਿ ਕਾਂਗਰਸ ਸਰਕਾਰ ਸਮੇਂ ਜੋ ਵਿਕਾਸ ਦੇ ਕੰਮ ਹਰਦਿਆਲ ਸਿੰਘ ਕੰਬੋਜ ਨੇ ਕਰਵਾਏ ਉਹ ਭੁਲਾਏ ਨਹੀਂ ਜਾ ਸਕਦੇ। ਇਸ ਕਾਰਨ ਉਹ ਸਾਰੇ ਨੌਜਵਾਨ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਾਂ। ਇਸ ਮੌਕੇ ਸਾਬਕਾ ਵਿਧਾਇਕ ਕੰਬੋਜ ਨੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਪਾਰਟੀ ’ਚ ਸ਼ਾਮਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਉਹ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਮੇਂ ਅਮਨ ਕਾਨੂੰਨ ਦਾ ਸਥਿਤੀ ਬਹੁਤ ਖਰਾਬ ਹਾਲਤ ਵਿਚ ਪਹੰਚ ਚੁੱਕੀ ਹੈ ਤੇ ਰੋਜ਼ਾਨਾ ਲੁੱਟਾਂ, ਖੋਹਾਂ, ਚੋਰੀਆਂ ਹੋ ਰਹੀਆਂ ਹਨ ਤੇ ਹੁਣ ਗੈਂਗਸਟਾਰਾਂ ਦੇ ਕਰਿੰਦੇ ਸ਼ਰੇਆਮ ਫਿਰੋਤੀਆਂ ਮੰਗ ਰਹੇ ਹਨ। ਇਨ੍ਹਾਂ ਕੁੱਝ ਹੁੰਦੇ ਹੋਏ ਵੀ ਸਰਕਾਰ ਦੇ ਨੁਮਾਇੰਦੇ ਅਤੇ ਪੁਲਿਸ ਪ੍ਰਸ਼ਾਸ਼ਨ ਚੁੱਪ ਹੈ। ਉਨ੍ਹਾਂ ਨੌਜਵਾਨਾਂ ਨੂੰ ਦੱਸਿਆ ਕਿ ਕਾਂਗਰਸ ਰਾਜ ਸਮੇਂ ਲੋੜਵੰਦ ਲੋਕਾਂ ਦੇ ਘਰਾਂ ਨੂੰ ਜਦੋਂ ਰੋਜ਼ਾਨਾ ਭਾਜਪਾ ਸਰਕਾਰ ਕੋਸ਼ਿਸ਼ ਕਰ ਰਹੀ ਸੀ ਤਾਂ ਉਹਨਾਂ ਵੱਲੋਂ ਲੋੜਵੰਦ ਲੋਕਾਂ ਨੂੰ ਘਰਾਂ ਦੇ ਮਾਲਕੀ ਹੱਕ ਦਿਵਾਏ ਗਏ। ਉਨ੍ਹਾਂ ਨੌਜਵਾਨਾਂ ਨੂੰ ਕਾਂਗਰਸ ਲਈ ਇਕ ਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਤੇ ਆਪਣੇ ਸੰਗਠਨ ’ਚ ਅਹੁਦੇ ਦੇਣਾ ਦਾ ਭਰੋਸਾ ਦਿਵਾਇਆ। ਇਸ ਮੌਕੇ ਯੂਥ ਆਗੂ ਨਿਰਭੈ ਸਿੰਘ ਮਿਲਟੀ, ਬਲਾਕ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਗੁਰਪ੍ਰੀਤ ਸਿੰਘ ਜੰਡੋਲੀ, ਮਲਕੀਤ ਸਿੰਘ ਉਪੱਲਹੇੜੀ, ਲਖਬੀਰ ਸਿੰਘ ਸੌਂਟੀ, ਜਸਬੀਰ ਸਿੰਘ ਜੱਸੀ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਸਨ।