ਕੰਬੋਜ ਵੱਲੋਂ ਡਾ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ
ਕੰਬੋਜ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ
Publish Date: Tue, 14 Apr 2026 06:39 PM (IST)
Updated Date: Tue, 14 Apr 2026 06:42 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ ਦੇ ਸਬੰਧ ਦੇ ਵਿੱਚ ਹਲਕਾ ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕਾਂਗਰਸ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੇ ਨਾਲ ਆਪਣੀ ਰਿਹਾਇਸ਼ ਤੋਂ ਪੈਦਲ ਮਾਰਚ ਕੱਢ ਕੇ ਫੁਹਾਰਾ ਚੌਂਕ ਵਿਖੇ ਪੁੱਜ ਕੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਅੱਗੇ ਫੁੱਲਾਂ ਦੇ ਹਾਰ ਭੇਂਟ ਕਰਕੇ ਉਹਨਾਂ ਦੇ ਚਰਨਾਂ ਦੇ ਵਿੱਚ ਨਮਨ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਇਕੱਠ ਦੇ ਦੌਰਾਨ ਡਾ. ਭੀਮ ਰਾਓ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰੇ ਲਗਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਕੰਬੋਜ ਨੇ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਡਾਕਟਰ ਅੰਬੇਡਕਰ ਦੇ ਸੁਪਨਿਆਂ ਦਾ ਭਾਰਤ ਬਣਾਉਣ ਦੇ ਲਈ ਵਚਨਬਧ ਹੋਈਏ। ਉਹਨਾਂ ਕਿਹਾ ਕਿ ਡਾ. ਅੰਬੇਡਕਰ ਜੀ ਦਾ ਜੀਵਨ ਸੰਘਰਸ਼, ਗਿਆਨ ਅਤੇ ਮਜਬੂਤ ਇਰਾਦੇ ਦਾ ਇੱਕ ਵਿਲੱਖਣ ਉਦਾਹਰਨ ਹੈ। ਉਹਨਾਂ ਦੇ ਵਿਚਾਰ ਸਾਨੂੰ ਇੱਕ ਅਜਿਹੇ ਸਮਾਜ ਦੇ ਨਿਰਮਾਣ ਦੇ ਲਈ ਪ੍ਰੇਰਿਤ ਕਰਦੇ ਹਨ, ਜਿੱਥੇ ਹਰ ਨਾਗਰਿਕ ਨੂੰ ਬਰਾਬਰਤਾ ਦੇ ਅਧਿਕਾਰ, ਸਤਿਕਾਰ ਅਤੇ ਮੌਕੇ ਪ੍ਰਦਾਨ ਹੋਣ। ਆਓ ਅਸੀਂ ਸਾਰੇ ਉਹਨਾਂ ਦੇ ਆਦਰਸ਼ਾਂ ਨੂੰ ਅਪਣਾ ਆ ਕੇ ਸਮਾਜਿਕ ਨਿਆ, ਬਰਾਬਰੀ ਅਤੇ ਸਸ਼ਕਤੀਕਰਨ ਦੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਦਾ ਪ੍ਰਣ ਲਈਏ। ਇਸ ਮੌਕੇ ਉਹਨਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ, ਯੂਥ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਨਵੀ, ਜੱਗਾ ਕੋਟਲਾ, ਅਨਿਲ ਕੁਮਾਰ ਟਨੀ, ਗੁਰਪ੍ਰੀਤ ਸਿੰਘ ਜੰਡੋਲੀ, ਸ਼ੁਭਮ ਠਾਕੁਰ, ਜੋਗਿੰਦਰ ਸਿੰਘ ਟਾਈਗਰ, ਰਵਿੰਦਰ ਸਿੰਘ ਸੈਣੀ ਸਮੇਤ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।