ਕਾਂਗਰਸ ਵੱਲੋਂ ਕੌਂਸਲ ਰਾਜਪੁਰਾ ਦੀਆਂ ਚੋਣਾਂ ਸਬੰਧੀ ਤਿਆਰੀਆਂ ਜ਼ੋਰਾਂ ’ਤੇ
ਕਾਂਗਰਸ ਵੱਲੋਂ ਨਗਰ ਕੌਂਸਲ ਰਾਜਪੁਰਾ ਦੀਆਂ ਚੋਣਾਂ ਸਬੰਧੀ ਤਿਆਰੀਆਂ ਜ਼ੋਰਾਂ ਤੇ: ਕੰਬੋਜ
Publish Date: Sat, 25 Apr 2026 04:28 PM (IST)
Updated Date: Sat, 25 Apr 2026 04:31 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸੂਬੇ ਅੰਦਰ ਨਗਰ ਕੌਂਸਲ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਰਾਜਪੁਰਾ ਨਗਰ ਕੌਂਸਲ ਦੇ ਵਾਰਡ ਨੰਬਰ ਇਕ ਅਧੀਨ ਪੈਂਦੀ ਏਕਤਾ ਕਾਲੋਨੀ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖਾ ਤੇ ਰਾਜ ਕੁਮਾਰ ਲਕਸ਼ਮੀ ਮਸ਼ੀਨ ਟੂਲਸ ਵੱਲੋਂ ਮੀਟਿੰਗ ਰੱਖੀ ਗਈ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਹਲਕਾ ਰਾਜਪੁਰਾ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸ਼ਿਰਕਤ ਕੀਤੀ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਰਾਜਪੁਰਾ ਨਗਰ ਕੌਂਸਲ ਅਧੀਨ ਪੈਂਦੇ ਸਾਰੇ ਵਾਰਡਾਂ ’ਚ ਕੌਂਸਲਰ ਦੀਆਂ ਚੋਣਾਂ ਦੇ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਇਕ ਸਾਫ ਸੁਥਰੇ ਅਕਸ਼ ਵਾਲੇ ਵਿਅਕਤੀਆਂ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਈ ਵਾਰਡਾਂ ’ਚ ਪਹਿਲਾਂ ਤੋਂ ਕਾਂਗਰਸ ਪਾਰਟੀ ਦੇ ਵਫਾਦਾਰ ਕੌਂਸਲਰਾਂ ਨੂੰ ਵੀ ਮੁੜ ਤੋਂ ਟਿਕਟ ਦੇਣ ਦੀ ਸਿਫਾਰਿਸ਼ ਕੀਤੀ ਜਾਵੇਗੀ। ਹਲਕਾ ਰਾਜਪੁਰਾ ਆਮ ਆਦਮੀ ਪਾਰਟੀ ਦੀ ਵਿਧਾਇਕਾ ਨੀਨਾ ਮਿੱਤਲ ਦੇ ਕਾਰਜਕਾਲ ਦੌਰਾਨ ਰਾਜਪੁਰਾ ਸ਼ਹਿਰ ਅੰਦਰ ਵਿਕਾਸ ਦੀ ਥਾਂ ’ਤੇ ਵਿਨਾਸ਼ ਹੋਇਆ ਹੈ। ਰਾਜਪੁਰਾ ਸ਼ਹਿਰ ਤੇ ਇੰਡਸਟਰੀਅਲ ਏਰੀਏ ਦੀਆਂ ਸੜਕਾਂ ਇਸ ਕਦਰ ਟੁੱਟ ਚੁੱਕੀਆਂ ਹਨ ਕਿ ਇਥੋਂ ਲੰਘਣ ਵਾਲੇ ਦੋ ਪਹੀਆ ਤੇ ਚਾਰ ਪਈਆ ਵਾਹਨ ਚਾਲਕ ਸੱਟਾਂ ਖਾਣ ਤੋਂ ਇਲਾਵਾ ਆਪਣੇ ਵਾਹਨ ਵੀ ਖਰਾਬ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਸਬੰਧ ’ਚ ਰਾਜਪੁਰਾ ਸ਼ਹਿਰ ਦੇ ਵਸਨੀਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਸ਼ਹਿਰ ਦੇ ਹਰੇਕ ਵਾਰਡ ’ਚ ਮੀਟਿੰਗਾਂ ਕਰਕੇ ਉਥੋਂ ਦੇ ਵਸਨੀਕਾਂ ਦੇ ਨਾਲ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ ਅਤੇ ਰਾਜਕੁਮਾਰ ਵੱਲੋਂ ਸਾਬਕਾ ਵਿਧਾਇਕ ਕੰਬੋਜਨ ਸਿਰੋਂ ਪਾਓ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਅਜੀਤ ਸਿੰਘ, ਦੇਸਾ ਸਿੰਘ, ਜੋਗਿੰਦਰ ਸਿੰਘ, ਰਾਮ ਸ਼ਰਨ, ਕੁਲਵੰਤ ਸਿੰਘ, ਗੁਰਮੀਤ ਸਿੰਘ ਬਿੱਟੂ, ਰਘਵੀਰ ਸਿੰਘ, ਹਰਬੰਸ ਸਿੰਘ, ਦਲੇਰ ਸਿੰਘ, ਰਜਿੰਦਰ ਸਿੰਘ ਰਾਜੂ, ਦੀਵਾਨ ਚੰਦ ਸਮੇਤ ਹੋਰ ਹਾਜ਼ਰ ਸਨ।