ਭਾਜਪਾ ਆਗੂ ਹਰਦਿਆਲ ਸਿੰਘ ਕੰਬੋਜ ਨਾਲ ਹੈਪੀ ਕੰਬੋਜ ਨੇ ਕੀਤੀ ਮੁਲਾਕਾਤ
ਭਾਜਪਾ ਆਗੂ ਹਰਦਿਆਲ ਸਿੰਘ ਕੰਬੋਜ ਨਾਲ ਹੈਪੀ ਕੰਬੋਜ ਨੇ ਕੀਤੀ ਮੁਲਾਕਾਤ
Publish Date: Wed, 25 Nov 2026 04:57 PM (IST)
Updated Date: Wed, 25 Nov 2026 04:58 PM (IST)
ਐੱਚਐੱਸ ਸੈਣੀ, •ਪੰਜਾਬੀ ਜਾਗਰਣ• ਰਾਜਪੁਰਾ : ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਹਰਦਿਆਲ ਸਿੰਘ ਕੰਬੋਜ ਨਾਲ ਭਾਜਪਾ ਪੰਜਾਬ ਓਬੀਸੀ ਮੋਰਚਾ ਦੇ ਮੁੱਖ ਬੁਲਾਰੇ ਅਤੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਇੰਚਾਰਜ ਜਰਨੈਲ ਸਿੰਘ ਹੈਪੀ ਕੰਬੋਜ ਨੇ ਆਪਣੇ ਦੋਵੇਂ ਸਪੁੱਤਰਾਂ ਰਵਿੰਦਰ ਸਿੰਘ (ਕੈਨੇਡਾ) ਅਤੇ ਰਮਨਜੀਤ ਸਿੰਘ ਸਮੇਤ ਮੁਲਾਕਾਤ ਕੀਤੀ। ਇਸ ਮੌਕੇ ਜਰਨੈਲ ਸਿੰਘ ਹੈਪੀ ਕੰਬੋਜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਰਦਿਆਲ ਸਿੰਘ ਕੰਬੋਜ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪਿਆਰ ਅਤੇ ਸਤਿਕਾਰ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਹੈਪੀ ਕੰਬੋਜ ਨੇ ਕਿਹਾ ਕਿ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਬਹੁਤ ਹੀ ਮਿਲਣਸਾਰ ਅਤੇ ਪਾਰਟੀ ਵਰਕਰਾਂ ਨੂੰ ਸਮੇਂ-ਸਮੇਂ ’ਤੇ ਬਣਦਾ ਮਾਣ ਸਨਮਾਨ ਦੇਣ ਵਾਲੇ ਵਿਅਕਤੀ ਹਨ। ਉਹ ਦੋ ਵਾਰ ਹਲਕਾ ਰਾਜਪੁਰਾ ਤੋਂ ਵਿਧਾਇਕ ਰਹਿ ਚੁੱਕੇ ਹਨ। ਜਿਸ ਚਲਦਿਆਂ ਉਨ੍ਹਾਂ ਦਾ ਭਾਜਪਾ ਦੇ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦੇ ਹਾਂ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਜਰਨੈਲ ਸਿੰਘ ਹੈਪੀ ਕੰਬੋਜ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਕੀਤੀ ਗਈ ਇਸ ਪਿਆਰ ਭਰੀ ਮੁਲਾਕਾਤ ਅਤੇ ਮਾਣ-ਸਤਿਕਾਰ ਲਈ ਦਿਲੋਂ ਧੰਨਵਾਦ ਕੀਤਾ।