
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੰਬੋਜ ਵੱਲੋਂ ਸੀਵਰੇਜ ਦੀ ਸਮੱਸਿਆ ਦਾ ਚੁਕਿਆ ਮੁੱਦਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਸ਼ਹਿਰ ਦੇ ਪੁਰਾਣੀ ਕਚਹਿਰੀ ਰੋਡ ਉੱਤੇ ਮਹਿੰਦਰਗੰਜ ਏਰੀਆ ਤੇ ਸ਼ਾਮ ਨਗਰ ਦੇ ਵਿਚ ਸੀਵਰੇਜ ਦੀ ਮਾੜੀ ਸਪਲਾਈ ਦੇ ਕਾਰਨ ਜਿੱਥੇ ਕਲੋਨੀ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹਲਕਾ ਰਾਜਪੁਰਾ ਦੇ ਕਾਂਗਰਸ ਪਾਰਟੀ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮੌਕੇ ’ਤੇ ਪੁੱਜ ਕੇ ਮਹੱਲਾ ਵਾਸੀਆਂ ਦੇ ਨਾਲ ਸੀਵਰੇਜ ਦੀ ਮਾੜੀ ਸਪਲਾਈ ਦਾ ਮੁੱਦਾ ਚੁੱਕਦਿਆਂ ਹੋਇਆ ਸਥਾਨਕ ਪ੍ਰਸ਼ਾਸਨ ਨੂੰ ਤੁਰੰਤ ਮਾਮਲੇ ਵੱਲ ਧਿਆਨ ਦੇਣ ਦੀ ਗੱਲ ਆਖੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਮਹਿੰਦਰਗੰਜ ਏਰੀਏ ਅਤੇ ਸ਼ਾਮ ਨਗਰ ’ਚ ਪਿਛਲੇ ਕਾਫੀ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦੇ ਕਾਰਨ ਇੱਥੋਂ ਦੇ ਵਸਨੀਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਲੋਨੀ ਵਸਨੀਕ ਲੰਮੇ ਸਮੇਂ ਤੋਂ ਸੀਵਰੇਜ ਦੀ ਮਾੜੀ ਵਿਵਸਥਾ ਕਾਰਨ ਨਰਕ ਭਰੀ ਜ਼ਿੰਦਗੀ ਜਿਉਣ ਦੇ ਲਈ ਮਜਬੂਰ ਹਨ। ਇਸ ਬਾਰੇ ਨਗਰ ਕੌਂਸਲ ਰਾਜਪੁਰਾ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਪਤਾ ਹੋਣ ਦੇ ਬਾਵਜੂਦ ਵੀ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਰੋਜ਼ਾਨਾ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਦੇ ਉੱਤੇ ਘੁੰਮ ਰਿਹਾ ਹੈ ਅਤੇ ਇਸ ’ਚੋਂ ਨਿਕਲ ਦੀ ਗੰਦੀ ਬਦਬੂ ਦੇ ਕਾਰਨ ਲੋਕਾਂ ਦਾ ਸੜਕ ਦੇ ਉੱਤੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਰਾਜਪੁਰਾ ਵਿਧਾਇਕਾਂ ਨੀਨਾ ਮਿੱਤਲ ਨੂੰ ਪੁੱਛਣਾ ਚਾਹੁੰਦਾ ਹਨ ਕਿ ਜਦੋਂ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਤਾਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਕਿਉਂ ਨਹੀਂ ਮਿਲ ਰਹੀਆਂ। ਸਰਕਾਰ ਨੂੰ ਸਿਰਫ਼ ਦਾਅਵਿਆਂ ਦੀ ਰਾਜਨੀਤੀ ਛੱਡ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਹਨਾਂ ਨੇ ਸੰਬੰਧਿਤ ਵਿਭਾਗ ਤੇ ਅਧਿਕਾਰੀਆਂ ਨੂੰ ਗੁਹਾਰ ਲਗਾਈ ਕੇ ਉਹ ਆਪਣੇ ਦਫਤਰਾਂ ਦੇ ਵਿੱਚ ਏਸੀ ਵਾਲੇ ਕਮਰਿਆਂ ਦੇ ਵਿੱਚੋਂ ਨਿਕਲ ਕੇ ਸੰਬੰਧਿਤ ਕਲੋਨੀ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਦਾ ਦੌਰਾ ਕਰਕੇ ਤੁਰੰਤ ਨਿਪਟਾਰਾ ਕਰਨ। ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਅਮਨਦੀਪ ਸਿੰਘ ਨਾਗੀ, ਨਿਰਵੈਲ ਸਿੰਘ ਬੋਪਾਰਾਏ, ਸੰਗੀਤਾ ਤੁਲੀ, ਕੌਂਸਲਰ ਅਮਰ ਪਾਸੀ, ਨਬੀ ਬਾਜਵਾ ਸਮੇਤ ਮਹਿੰਦਰਗੰਜ ਏਰੀਆ ਅਤੇ ਸ਼ਾਮ ਨਗਰ ਕਲੋਨੀ ਦੇ ਵਸਨੀਕ ਮੌਜੂਦ ਸਨ।