- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਨ ਸਿੰਘ ਡੀਟੀਓ ਲੋਕਾਂ ਨੂੰ ਦੱਸੇ ਮਾਨ ਦੇ ਫਾਇਦੇ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡੀਟੀਓ ਕਰਨ ਸਿੰਘ ਵੱਲੋਂ ਪਾਰਟੀ ਵੱਲੋਂ ਸ਼ੁਰੂ ਕੀਤੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲੋਕਾਂ ਲਈ ਕੀਤੇ ਗਏ ਕੰਮਾਂ ਸਬੰਧੀ ਜਾਣਕਾਰੀ ਦੇਣ ਦੀ ਮੁਹਿੰਮ ਤਹਿਤ ਪਿੰਡ ਮੌਲਵੀ ਵਾਲਾ ਵਿਖੇ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਡੀਟੀਓ ਕਰਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਘਰਾਂ ਦੀ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਜਿੱਥੇ ਪਹੁੰਚਾਇਆ ਗਿਆ ਹੈ, ਉੱਥੇ ਹੀ ਮੁਫ਼ਤ ਸਿਹਤ ਸਹੂਲਤਾਂ ਦਿੰਦਿਆਂ ਹਰ ਵਿਅਕਤੀ ਦਾ ਦਸ ਲੱਖ ਰੁਪਏ ਦਾ ਮੁਫ਼ਤ ਇਲਾਜ ਤੇ ਸਿੱਖਿਆ ਦੀ ਗਾਰੰਟੀ ਨੂੰ ਪੂਰਾ ਕਰਦਿਆਂ ਸਰਕਾਰੀ ਸਕੂਲਾਂ ’ਚ ‘ਸਕੂਲ ਆਫ਼ ਐਮੀਨੈਂਸ’ ਤਹਿਤ ਸਿੱਖਿਆ ਵਿੱਚ ਵੱਡਾ ਸੁਧਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਤਹਿਤ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦਿੱਤਾ ਜਾ ਰਿਹਾ ਹੈ ਅਤੇ ਹੁਣ ਸੜਕਾਂ ਦੇ ਸੁਧਾਰ ਕਰਨ ਵੱਲ ਵੀ ਪੂਰਾ ਧਿਆਨ ਦਿੱਤਾ ਜਾਵੇਗਾ ਅਤੇ ਖਸਤਾ ਹਾਲਤ ਸੜਕਾਂ ਨੂੰ ਵੀ ਛੇਤੀ ਹੀ ਬਣਾਇਆ ਜਾਵੇਗਾ। ਇਸ ਮੌਕੇ ਨਵਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਮਹਿੰਗਾ ਬਰਾੜ ਚੇਅਰਮੈਨ ਮਾਰਕੀਟ ਕਮੇਟੀ, ਬਲਜੀਤ ਸਿੰਘ ਮੌਲਵੀਵਾਲਾ ਹਲਕਾ ਕੋਆਰਡੀਨੇਟਰ ਤੀਰਥ ਯੋਜਨਾ, ਬਲਵੰਤ ਸਿੰਘ, ਹਿਟਲਰ ਸਿੰਘ, ਵਰੁਣ ਕੁਮਾਰ ਕਾਂਸਲ, ਮਸਤਾਨ ਸਿੰਘ, ਫਤਿਹ ਸਿੰਘ, ਪਰਮਜੀਤ ਸਿੰਘ ਜਲਾਲਪੁਰ ਆਦਿ ਮੌਜੂਦ ਸਨ।