ਕਰਹਾਲੀ ਸਾਹਿਬ ਕਾਲਜ ’ਚ ਸਾਲਾਨਾ ਐਥਲੈਟਿਕ ਮੀਟ ਕਰਵਾਇਆ
ਕਰਹਾਲੀ ਸਾਹਿਬ ਕਾਲਜ ਵਿੱਚ ਸਾਲਾਨਾ ਐੱਥਲੈਟਿਕ ਮੀਟ ਕਰਵਾਇਆ
Publish Date: Wed, 18 Feb 2026 04:36 PM (IST)
Updated Date: Wed, 18 Feb 2026 04:39 PM (IST)

ਭੁਪਿੰਦਰ ਲਵਲੀ, ਪੰਜਾਬੀ ਜਾਗਰਣ, ਬਲਬੇੜਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁਯੋਗ ਅਗਵਾਈ ਅਧੀਨ ਚੱਲ ਰਹੇ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਚ ਸਾਲਾਨਾ ਐੱਥਲੈਟਿਕ ਮੀਟ ਕਰਵਾਈ ਗਈ। ਪ੍ਰੋਗਰਾਮ ਦਾ ਆਗਾਜ਼ ਝੰਡਾ ਲਹਿਰਾਉਣ ਦੀ ਰਸਮ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ। ਉਪਰੰਤ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਵਿਚ ਹਿੱਸਾ ਲਿਆ। ਹਰ ਵਿਭਾਗ ਦੀ ਟੀਮ ਦੀ ਅਗਵਾਈ ਵਿਭਾਗ ਦੇ ਸੀਨੀਅਰ ਖਿਡਾਰੀਆਂ ਨੇ ਕੀਤੀ। ਇਸ ਐਥਲੈਟਿਕ ਮੀਟ ਵਿਚ ਵਿਦਿਆਰਥੀਆਂ ਦੇ 100 ਮੀਟਰ ਰੇਸ 200 ਮੀਟਰ ਰੇਸ 400 ਮੀਟਰ ਰੇਸ ਰਿਲੇਅ ਰੇਸ ਸ਼ਾੱਟ-ਪੂਟ ਡਿਸਕਸ ਥਰੋ ਤੇ ਲੌਗ ਜੰਪ ਮੁਕਾਬਲੇ ਕਰਵਾਏ ਗਏ। ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨੇਹਾ ਤੇ ਪ੍ਰਿਆ ਨੂੰ ਬੈਸਟ ਐੱਥਲੀਟ ਐਲਾਨਿਆਂ ਗਿਆ। ਪ੍ਰੋਗਰਾਮ ’ਚ ਡਾ. ਖੁਸ਼ਪਿੰਦਰ ਸਿੰਘ ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਹਾਜ਼ਰੀ ਭਰੀ। ਉਨ੍ਹਾਂ ਦੇ ਨਾਲ ਡਾ. ਸੰਦੀਪ ਸਿੰਘ ਐੱਨ. ਡੀ. ਏ. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਡਾ. ਖੁਸ਼ਪਿੰਦਰ ਸਿੰਘ ਨੇ ਖੇਡਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਖੇਡ ਵਿਚ ਜਿੱਤਣ ਨਾਲੋਂ ਜਿੱਤਣ ਦੀ ਤਿਆਰੀ ਵਧੇਰੇ ਮਹੱਤਵ ਰੱਖਦੀ ਹੈ ਇਸ ਲਈ ਸਿਹਤ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ ਹੈ। ਕਾਲਜ ਦੇ ਪ੍ਰਿਸੀਪਲ ਡਾ. ਰਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮਿਊਜਿਕ ਵਿਭਾਗ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗੀਤ ਗਾ ਕੇ ਪ੍ਰੋਗਰਾਮ ਨੂੰ ਹੋਰ ਦਿਲਕਸ਼ ਬਣਾਇਆ।