ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਕੈਲੰਡਰ ਰਿਲੀਜ਼
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਕੈਲੰਡਰ ਰਿਲੀਜ਼
Publish Date: Fri, 20 Feb 2026 04:59 PM (IST)
Updated Date: Fri, 20 Feb 2026 05:03 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਵਿੱਦਿਅਕ ਤੇ ਸੱਭਿਆਚਾਰਕ ਖੇਤਰ ਵਿਚ ਮੋਹਰੀ ਤੇ ਆਟੋਨੋਮਸ ਸੰਸਥਾ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕਾਲਜਾਂ ਦਾ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕੈਲੰਡਰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇ ਨਾਲ ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ, ਚੀਫ ਕੰਟਰੋਲਰ ਪ੍ਰੀਖਿਆਵਾਂ ਡਾ. ਰਵਿੰਦਰਜੀਤ ਸਿੰਘ ਅਤੇ ਕਾਲਜ ਸੁਪਰਡੈਂਟ ਰਵਿੰਦਰਜੀਤ ਸਿੰਘ ਵੀ ਮੌਜੂਦ ਸਨ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਹ ਕੈਲੰਡਰ ਸੰਸਥਾ ਦੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਗਤੀਵਿਧੀਆਂ ਦੇ ਸੁਚਾਰੂ ਪ੍ਰਬੰਧਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਕੈਲੰਡਰ ਵਿਚ ਸਾਲ ਭਰ ਦੀਆਂ ਛੁੱਟੀਆਂ, ਮਹੱਤਵਪੂਰਨ ਦਿਹਾੜਿਆਂ ਤੇ ਕਾਲਜ ਦੇ ਵਿਸ਼ੇਸ਼ ਸਮਾਗਮਾਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ, ਤਾਂ ਜੋ ਵਿਦਿਆਰਥੀ ਅਤੇ ਸਟਾਫ ਮੈਂਬਰ ਸਮੇਂ ਸਿਰ ਆਪਣੀ ਯੋਜਨਾਬੰਦੀ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਿਹਾ ਹੈ ਅਤੇ ਇਹ ਕੈਲੰਡਰ ਉਸੇ ਕੜੀ ਦਾ ਇੱਕ ਹਿੱਸਾ ਹੈ। ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਤੇ ਡਾ. ਰਵਿੰਦਰਜੀਤ ਸਿੰਘ ਨੇ ਵੀ ਕੈਲੰਡਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੈਲੰਡਰ ਦੀ ਰੂਪ-ਰੇਖਾ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਇਹ ਕਾਲਜ ਦੀ ਵਿਰਾਸਤ ਅਤੇ ਆਧੁਨਿਕ ਵਿੱਦਿਅਕ ਮਿਆਰਾਂ ਦੀ ਝਲਕ ਪੇਸ਼ ਕਰਦਾ ਹੈ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਸਟਾਫ ਨੇ ਕੈਲੰਡਰ ਜਾਰੀ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।