ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
Publish Date: Sun, 25 Jan 2026 05:14 PM (IST)
Updated Date: Sun, 25 Jan 2026 05:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਤੇ ਫ਼ਾਈਨ ਆਰਟਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਭਾਰਤੀ ਚੋਣ ਕਮਿਸ਼ਨ ਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਉਚਿਤ ਵਰਤੋਂ ਕਰਨ ਲਈ ਜਾਗਰੂਕ ਕਰਨ ਹਿੱਤ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਰਾਜਨੀਤਿਕ ਵਿਗਿਆਨ ਵਿਭਾਗ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹਰ ਸਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ।ਇਸ ਮੌਕੇ ਕਾਲਜ ਦੇ ਫ਼ਾਈਨ ਆਰਟਸ ਵਿਭਾਗ ਮੁਖੀ ਡਾ. ਮਨਵੀਰ ਕੌਰ ਦੀ ਦੇਖਰੇਖ ਅਧੀਨ ਕਾਲਜ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕੀਤਾ ਗਿਆ ਜਿਸ ਵਿਚ ਅਮਾਨਤ, ਸੁਖਪ੍ਰੀਤ ਕੌਰ ਅਤੇ ਜਸ਼ਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਦੌਰਾਨ ਵੋਟ ਦੇ ਅਧਿਕਾਰ ਦੀ ਉਚਿਤ ਅਤੇ ਲਾਜਮੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਪ੍ਰੋਗਰਾਮ ਦੌਰਾਨ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ, ਪ੍ਰੋ. ਸੰਦੀਪ ਕੌਰ ਅਤੇ ਡਾ. ਉਪਸਨਾ ਗਰਗ ਵੀ ਹਾਜ਼ਰ ਸਨ।