ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ
ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ
Publish Date: Fri, 30 Jan 2026 06:17 PM (IST)
Updated Date: Fri, 30 Jan 2026 06:19 PM (IST)

ਫੋਟੋ 30ਪੀਟੀਐਲ: 25 ਪੱਤਰ ਪ੍ਰੇਕਰ, ਪੰਜਾਬੀ ਜਾਗਰਣ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਨਿੱਘੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸ਼ਰਧਾਂਜਲੀ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਮਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਦੇਸ਼ ਵਿਚ ਸਾਹ ਲੈ ਰਹੇ ਹਾਂ, ਇਹ ਸਾਡੇ ਸੂਰਬੀਰ ਯੋਧਿਆਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣਾ ਹੀ ਉਹਨਾਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪ੍ਰੋਗਰਾਮ ਅਫਸਰ ਡਾ. ਜਗਤਾਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੁਤੰਤਰਤਾ ਸੰਗਰਾਮ ਦੀਆਂ ਅਹਿਮ ਘਟਨਾਵਾਂ ਅਤੇ ਸ਼ਹੀਦਾਂ ਦੇ ਜੀਵਨ ਸੰਘਰਸ਼ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਸਪਨਾ ਤੇ ਡਾ. ਦਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਵਲੰਟੀਅਰਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।