ਅਕਾਲ ਅਕੈਡਮੀ ਚੀਮਾ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ
ਅਕਾਲ ਅਕੈਡਮੀ ਚੀਮਾ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ
Publish Date: Sat, 11 Apr 2026 07:05 PM (IST)
Updated Date: Sun, 12 Apr 2026 04:09 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮੀਡੀਅਮ) ਵਿੱਚ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ‘ਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕ੍ਰਿਪਾ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਹਿਜ ਪਾਠ ਦੇ ਭੋਗ ਨਾਲ ਹੋਈ।ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਇੱਤਿਹਾਸ ਅਤੇ ਢਾਢੀ ਵਾਰਾਂ ਪੇਸ਼ ਕੀਤੀਆ ਗਈਆਂ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਗੁਰੂ ਸਾਹਿਬਾਨਾਂ ਪ੍ਰਤੀ ਆਪਣਾ ਪਿਆਰ, ਸਤਿਕਾਰ ਪ੍ਰਗਟ ਕਰਦਿਆਂ ਯਾਦ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਤਮਕ ਤੌਰ ‘ਤੇ ਮਜ਼ਬੂਤ ਬਣਾਉਣਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਅੰਮ੍ਰਿਤ ਛਕਣ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਗੁਰੂ ਦੀਆਂ ਬਖ਼ਸ਼ਿਸ਼ਾਂ ਹੇਠ ਲੈ ਆ ਸਕਣ। ਇਸ ਮੌਕੇ ਅਕਾਲ ਅਕੈਡਮੀ ਚੀਮਾ ਦੇ ਪ੍ਰਿੰਸੀਪਲ ਨੀਨਾ ਸ਼ਰਮਾ, ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।