ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ
ਗਰਲਜ਼ ਕਾਲਜ, ਕਰਹਾਲੀ ਸਾਹਿਬ ਦੇ ਵਿਦਿਆਰਥੀਆਂ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ
Publish Date: Fri, 13 Mar 2026 04:48 PM (IST)
Updated Date: Fri, 13 Mar 2026 04:51 PM (IST)

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ, ਕਰਹਾਲੀ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਡਾ. ਰਮਨਜੀਤ ਕੌਰ ਦੀ ਯੋਗ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਹ ਦੌਰਾ ਵਿਦਿਆਰਥੀਆਂ ਨੂੰ ਸਮਾਜਿਕ ਵਿਗਿਆਨ ਵਿਭਾਗ (ਰਾਜਨੀਤੀ ਵਿਗਿਆਨ, ਇਤਿਹਾਸ ਅਤੇ ਸਮਾਜ ਸ਼ਾਸਤਰ) ਦੁਆਰਾ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਬਾਰੇ ਵਿਹਾਰਕ ਜਾਣਕਾਰੀ ਦੇਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਦੌਰੇ ਮੌਕੇ ਡਾ. ਗਗਨਦੀਪ ਕੌਰ, ਡਾ. ਹਰਪ੍ਰੀਤ ਕੌਰ ਅਤੇ ਹਰਦੀਪ ਕੌਰ ਨੇ 30 ਵਿਦਿਆਰਥੀਆਂ ਦੇ ਇੱਕ ਸਮੂਹ ਨਾਲ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਦੱਸਿਆ ਕਿ ਇਸ ਵਿਦਿਅਕ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜ ਵਿਧਾਨ ਸਭਾ ਦੇ ਕੰਮਕਾਜ ਨੂੰ ਸਮਝਣਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਅਸੈਂਬਲੀ ਹਾਲ ’ਚ ਲਾਈਵ ਕਾਰਵਾਈ ਦਾ ਨਿਰੀਖਣ ਕੀਤਾ ਜਿੱਥੇ ਮਹੱਤਵਪੂਰਨ ਰਾਜ ਮੁੱਦਿਆਂ ਤੇ ਚਰਚਾ ਅਤੇ ਬਹਿਸ ਹੋ ਰਹੀ ਸੀ। ਵਿਦਿਆਰਥੀਆਂ ਨੇ ਵਿਧਾਨ ਸਭਾ ’ਚ ਕਾਨੂੰਨ ਬਣਾਉਣ ਦੀ ਪ੍ਰਕਿਰਿਆ, ਪ੍ਰਸ਼ਨ ਕਾਲ ਅਤੇ ਵੋਟਿੰਗ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡਾ.ਰਮਨਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਇਹ ਦੌਰਾ ਬਹੁਤ ਜਾਣਕਾਰੀ ਭਰਪੂਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੂੰ ਇਹ ਸਮਝਣ ’ਚ ਮਦਦ ਮਿਲੀ ਕਿ ਰਾਜ ਪੱਧਰ ਤੇ ਲੋਕਤੰਤਰ ਕਿਵੇਂ ਕੰਮ ਕਰਦਾ ਹੈ। ਉਨ੍ਹਾਂ ਨੂੰ ਸਵਾਲ ਪੁੱਛਣ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ, ਜਿਸ ਨਾਲ ਇਹ ਤਜਰਬਾ ਹੋਰ ਵੀ ਭਰਪੂਰ ਹੋ ਗਿਆ।