ਇਕ ਰੋਜ਼ਾ ਖੇਤਰੀ ਕਿਸਾਨ ਮੇਲਾ 12 ਨੂੰ
ਇਕ ਰੋਜ਼ਾ ਖੇਤਰੀ ਕਿਸਾਨ ਮੇਲਾ, 12 ਮਾਰਚ ਨੂੰ
Publish Date: Mon, 09 Mar 2026 04:14 PM (IST)
Updated Date: Mon, 09 Mar 2026 04:18 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ‘ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ’ ਦੇ ਉਦੇਸ਼ ਨਾਲ ਇਕ ਰੋਜ਼ਾ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ 12 ਮਾਰਚ, 2026 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਮੇਲੇ ’ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਆਂ ਸਿਫਾਰਸ਼ਾਂ, ਤਕਨੀਕਾਂ ਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਉਣੀ ਦੀਆਂ ਫਸਲਾਂ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਤੋਂ ਇਲਾਵਾ ਚਾਰੇ, ਦਾਲਾਂ, ਤੇਲ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆ ਕਿੱਟਾਂ ਤੇ ਬੂਟੇ ਵੀ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਵੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਵੱਡੀ ਪੱਧਰ ’ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆ ਜਾਣਗੀਆ। ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 12 ਮਾਰਚ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।