ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਚਾਰਜ ਸੰਭਾਲਿਆ
ਨਵ ਨਿਯੁਕਤ ਐਸਐਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਚਾਰਜ ਸੰਭਾਲਿਆ
Publish Date: Fri, 30 Jan 2026 06:38 PM (IST)
Updated Date: Fri, 30 Jan 2026 06:40 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਥਾਣਾ ਸਦਰ ਰਾਜਪੁਰਾ ਵਿਖੇ ਗੈਲੰਟਰੀ ਐਵਾਰਡ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਬਤੋਰ ਐਸਐਚ ਓ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਉਹ ਥਾਣਾ ਸਦਰ ਰਾਜਪੁਰਾ ਅਤੇ ਥਾਣਾ ਸਿਟੀ ਰਾਜਪੁਰਾ ਵਿਖੇ ਬਤੋਰ ਐਸਐਚ ਓ ਆਪਣੀ ਸੇਵਾਵਾਂ ਦੇ ਚੁੱਕੇ ਹਨ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਥਾਣਾ ਸਦਰ ਰਾਜਪੁਰਾ ਅਧੀਨ ਪੈਂਦੇ ਪਿੰਡਾਂ ’ਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੇ ਤਹਿਤ ਕਿਸੇ ਨੂੰ ਵੀ ਨਸ਼ੇ ਦੀ ਵਿਕਰੀ ਨਹੀਂ ਕਰਨ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਥਾਣਾ ਸਦਰ ਰਾਜਪੁਰਾ ਅਧੀਨ ਪੈਂਦੇ ਪਿੰਡਾਂ ਦੇ ਵਿੱਚ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਤਰਹਾਂ ਦੀ ਕੋਈ ਪਰੇਸ਼ਾਨੀ ਸਾਹਮਣੇ ਆ ਰਹੀ ਹੈ ਤਾਂ ਉਹ ਸਿੱਧੇ ਤੌਰ ਉੱਤੇ ਥਾਣਾ ਸਦਰ ਰਾਜਪੁਰਾ ਵਿਖੇ ਕੰਮ ਵਾਲੇ ਦਿਨ ਆ ਕੇ ਮਿਲ ਸਕਦੇ ਹਨ ਅਤੇ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਦੇ ਵਿੱਚ ਹਮੇਸ਼ਾ ਹਾਜ਼ਰ ਹੈ। ਇਸ ਮੌਕੇ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਦੇ ਬਤੋਰ ਐਸਐਚ ਓ ਚਾਰਜ ਸੰਭਾਲਣ ਉੱਤੇ ਏਐਸਆਈ ਅਮਰਜੀਤ ਸਿੰਘ, ਏਐਸਆਈ ਕੁਲਵਿੰਦਰ ਸਿੰਘ ਸਮੇਤ ਹੋਰਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਹਨਾਂ ਨੂੰ ਜੀ ਆਇਆ ਆਖਿਆ।