ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਕੀਰਤਨ ਦਰਬਾਰ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ
Publish Date: Mon, 17 Nov 2025 06:21 PM (IST)
Updated Date: Mon, 17 Nov 2025 06:22 PM (IST)
ਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਇਤਿਹਾਸਕ ਤੇ ਵਿਰਾਸਤੀ ਸ਼ਹਿਰ ਨਾਭਾ ਵਿਖੇ ਨੌਜਵਾਨ ਗੁਰਦੁਆਰਾ ਖਾਲਸਾ ਸ਼ਮਸ਼ੇਰ ਜੱਥਾ ਮਹੱਲਾ ਗੁਰੂ ਨਾਨਕ ਪੂਰਾ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ, ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 46ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਸਮਾਗਮ ’ਚ ਅੰਤ ਪ੍ਰਸਿੱਧ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਭਾਈ ਗੁਰਪ੍ਰੀਤ ਸਿੰਘ ਬਕਾਲਾ ਸਾਹਿਬ ਵਾਲੇ, ਗਿਆਨੀ ਮਨਦੀਪ ਸਿੰਘ ਜੀ ਮੁਰੀਦ ਕਥਾਵਾਚਕ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜਸਕੀਰਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਨੇ ਸੰਗਤਾਂ ਨੂੰ ਗੁਰੂ ਦੀ ਇਲਾਹੀ ਬਾਣੀ ਤੇ ਕਥਾ ਵਿਚਾਰਾਂ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਦਵਿੰਦਰ ਸਿੰਘ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।