ਐੱਚਐੱਸ ਸੈਣੀ, ਰਾਜਪੁਰਾ : ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸਰਪ੍ਰਸਤ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 1 ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਨੂੰ ਬੂਰ ਪਿਆ ਹੈ। ਉਹ ਦੇਰ ਰਾਤ ਨੇੜਲੇ ਪਿੰਡ ਮਰਦਾਂਪੁਰ 'ਚ ਫੌਤ ਹੋਏ ਕਿਸਾਨਾਂ ਦੀ ਯਾਦ 'ਚ ਰੱਖੇ ਕੀਰਤਨ ਦਰਬਾਰ 'ਚ ਸ਼ਮੂਲੀਅਤ ਕਰਨ ਆਏ ਸਨ। ਗੁਰਨਾਮ ਸਿੰਘ ਚੜੂਨੀ ਨੇ ਲੋਕਾਂ ਨੂੰ ਅਪੀਲ ਕੀਤੀ ਚੋਣਾਂ 'ਚ ਰਵਾਇਤੀ ਪਾਰਟੀ ਤੋਂ ਕਿਨਾਰਾ ਕਰ ਕੇ ਸਹੀ ਇਨਸਾਨ ਨੂੰ ਵੋਟ ਦਿੱਤੀ ਜਾਵੇ। ਇਸ ਦੌਰਾਨ ਪਿੰਡ ਵਾਸੀਆਂ ਨੇ ਗੁਰਨਾਮ ਸਿੰਘ ਚੜੂਨੀ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਮੀਤ ਪ੍ਰਧਾਨ ਅਮਰਿੰਦਰ ਸਿੰਘ ਹਾਸ਼ਮਪੁਰ, ਸਲਾਹਕਾਰ ਤੇਜਿੰਦਰ ਸਿੰਘ ਮੋਹੀ ਸਮੇਤ ਹੋਰਨਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਦੌਰਾਨ ਬਲਾਕ ਪ੍ਰਧਾਨ ਜ਼ਸਬੀਰ ਸਿੰਘ ਗਦਾਪੁਰ, ਮਿੰਟੂ ਜਨਸੂਈ, ਸਨਦੀਪ ਸਿੰਘ ਰਾਜਪੁਰਾ, ਹਰਿੰਦਰ ਸਿੰਘ ਉਕਸੀ, ਗੁਰਦੀਪ ਸਿੰਘ, ਮੇਜਰ ਸਿੰਘ, ਗੁਰਦੀਪ ਸਿੰਘ ਦੀਪ, ਹਰਪ੍ਰਰੀਤ ਸਿੰਘ, ਸੁਰਿੰਦਰ ਸਿੰਘ, ਅਮਰਿੰਦਰ ਸਿੰਘ, ਬਰਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।