ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ੁਰਗ ਦੀ ਮੌਤ
ਬੇਅਦਬੀਆਂ ਖਿਲਾਫ ਚੱਲ ਰਹੇ ਧਰਨੇ 'ਚ ਬਜਰੁਗ ਦੀ ਮੌਤ
Publish Date: Tue, 07 Apr 2026 05:05 PM (IST)
Updated Date: Tue, 07 Apr 2026 05:08 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਮਾਣਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਬੇਅਦਬੀਆਂ ਖਿਲਾਫ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਫੋਜੀ ਦੇ ਹੱਕ ਵਿਚ ਧਰਮ ਯੁੱਧ ਮੋਰਚਾ ਵੱਲੋਂ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਚ ਪਿਛਲੇ ਕਰੀਬ ਡੇਢ ਮਹਿਨੇ ਤੋਂ ਵੱਡੀ ਗਿਣਤੀ ਸੰਗਤ ਨਾਲ ਪੱਕੇ ਮੋਰਚਾ ਲਗਾਇਆ ਹੋਇਆ ਹੈ। ਜਿਸ ਵਿਚ ਦੂਰ ਦੂਰ ਤੋਂ ਸੰਗਤ ਕਾਨੂੰਨ ਨੂੰ ਪਾਸ ਕਰਵਾਉਣ ਲਈ ਮੋਰਚੇ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਲਵਾ ਰਹੀ ਹੈ। ਇਸੇ ਤਰ੍ਹਾਂ ਧਰਮ ਯੁੱਧ ਮੋਰਚੇ ਵਿਚ ਪਿਛਲੇ 10 ਦਿਨਾ ਤੋਂ ਸ਼ਾਮਲ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਇਕ ਬਜ਼ੁਰਗ ਕਿਸਾਨ ਦੀ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਸੰਗਤ ਵਿਚ ਸ਼ੋਕ ਦੀ ਲਹਿਰ ਦੌੜ ਗਈ। ਸਿਵਲ ਹਸਪਤਾਲ ਵਿਚ ਮ੍ਰਿਤਕ ਗੋਬਿੰਦ ਸਿੰਘ (70) ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਚੱਠਾ ਨਨਹੇੜਾ (ਸੰਗਰੂਰ) ਦੇ ਪੁੱਤਰ ਸਤਿਗੁਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ 10 ਦਿਨ ਪਹਿਲਾ ਧਰਮ ਯੁੱਧ ਮੋਰਚੇ ’ਚ ਧਰਨੇ ਵਿਚ ਸ਼ਾਮਲ ਹੋਇਆ ਸੀ ਤੇ ਅਜ ਸਵੇਰੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।