ਕਿਸਾਨ ਆਗੂ ਗੁਰਧਿਆਨ ਸਿੰਘ ਦਾ ਜਥੇਬੰਦੀ ਦੇ ਆਗੂਆਂ ਵੱਲੋਂ ਸਨਮਾਨ
ਕਿਸਾਨ ਆਗੂ ਗੁਰਧਿਆਨ ਸਿੰਘ ਦਾ ਜਥੇਬੰਦੀ ਦੇ ਆਗੂਆਂ ਵੱਲੋਂ ਸਨਮਾਨ
Publish Date: Fri, 15 May 2026 04:23 PM (IST)
Updated Date: Fri, 15 May 2026 04:24 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਬਲਾਕ ਰਾਜਪੁਰਾ ਦੇ ਪ੍ਰਧਾਨ ਗੁਰਧਿਆਨ ਸਿੰਘ ਨੈਣਾ ਦੇ ਮੁੱਖ ਮੰਤਰੀ ਪੰਜਾਬ ਦੀ ਪਟਿਆਲਾ ਫੇਰੀ ਦੇ ਦੌਰਾਨ ਕੀਤੇ ਜਾ ਰਹੇ ਵਿਰੋਧ ਸਮੇਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਭੇਜੇ ਜਾਣ ਤੋਂ ਬਾਅਦ ਰਿਹਾ ਹੋ ਕੇ ਆਏ ਆਗੂ ਦਾ ਜਥੇਬੰਦੀ ਦੇ ਸੀਨੀਅਰ ਆਗੂਆਂ ਵੱਲੋਂ ਘਰ ਜਾ ਕੇ ਫੁੱਲਾਂ ਦੇ ਹਾਰ ਅਤੇ ਸਿਰੋਂਪਾਓ ਭੇਟ ਕਰਕੇ ਸਨਮਾਨਿਤ ਕਰਦਿਆਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਜਾਣਕਾਰੀ ਦਿੰਦਿਆਂ ਹੋਇਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜਪੁਰ, ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ ਸਮੇਤ ਹੋਰ ਉਨ੍ਹਾਂ ਦੱਸਿਆ ਕਿ ਬੀਤੀ 9 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜਦੋਂ ਧੰਨਵਾਦੀ ਦੌਰੇ ਦੌਰਾਨ ਪਟਿਆਲਾ ਪੁੱਜੇ ਸਨ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੁੱਖ ਮੰਤਰੀ ਦੇ ਨਾਲ ਸ਼ੰਭੂ ਮੋਰਚੇ ਸਬੰਧੀ ਪ੍ਰਸ਼ਨ ਪੁੱਛੇ ਜਾਣ ਦੀ ਦਿੱਤੀ ਗਈ ਕਾਲ ਦੇ ਚਲਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵਾਨ ਸਿੰਘ ਮਾਨ ਤੋਂ ਸ਼ਾਂਤਮਈ ਸਵਾਲ ਜਵਾਬ ਕਰਨੇ ਸਨ ਜਿਸ ’ਚ ਉਨ੍ਹਾਂ ਵੱਲੋਂ 19 ਮਾਰਚ ਨੂੰ ਸ਼ੰਭੂ ਬਾਰਡਰ ਉੱਤੇ ਜੋ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਦੁਆਰਾ ਕੁੱਟਿਆ ਗਿਆ ਅਤੇ ਉਨ੍ਹਾਂ ਦਾ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ’ਚ ਟਰਾਲੀਆਂ ਸਣੇ ਹੋਰ ਕੀਮਤੀ ਸਮਾਨ ਚੋਰੀ ਹੋ ਗਿਆ। ਜਿਸ ਦੇ ਚਲਦਿਆਂ ਇਕੱਲੇ ਸ਼ੰਭੂ ਦਾ ਜੋ 3 ਕਰੋੜ 77 ਲੱਖ 984 ਰੁਪਏ ਪੈਸੇ ਹਨ ਦੀਪਰ ਭਾਈ ਸਬੰਧੀ ਹੋਰ ਮੰਗਾਂ ਬਾਰੇ ਵਿਚਾਰ ਚਰਚਾ ਕਰਨੀ ਸੀ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਹਰਦਾਸਪੁਰ ਨੇੜਿਓ ਦਰਜਨਾਂ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ ਅਤੇ ਰਾਤ ਨੂੰ ਕੁਝ ਕਿਸਾਨਾਂ ਨੂੰ ਭਾਵੇਂ ਰਿਹਾ ਕਰ ਦਿੱਤਾ ਬਾਕੀ 8 ਕਿਸਾਨਾਂ ਨੂੰ ਜੇਲ੍ਹ ਵਿਚ ਭੇਜ ਦਿੱਤਾ ਗਿਆ। ਜਿਸ ’ਚੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਬਲਾਕ ਰਾਜਪੁਰਾ ਦੇ ਪ੍ਰਧਾਨ ਗੁਰਧਿਆਨ ਸਿੰਘ ਨੈਣਾ ਨੂੰ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ ਜਦੋਂ ਬਲਾਕ ਪ੍ਰਧਾਨ ਰਾਜਪੁਰਾ ਗੁਰਧਿਆਨ ਸਿੰਘ ਨੈਣਾ ਜੇਲ੍ਹ ’ਚੋਂ ਰਿਹਾ ਹੋ ਕੇ ਆਏ ਜਥੇਬੰਦੀ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਪਿੰਡ ਨੈਣਾ ਵਿਖੇ ਲੈ ਕੇ ਗਏ ਅਤੇ ਉਹਨਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਖਰਾਜਪੁਰ, ਅਵਤਾਰ ਸਿੰਘ ਥੁਹਾ, ਗੁਰਤੇਜ ਸਿੰਘ ਨੈਣਾ, ਜੀਤ ਸਿੰਘ ਪੰਮੀ, ਮਲਕੀਤ ਸਿੰਘ, ਜਸਵੰਤ ਸਿੰਘ, ਗੁਰਚਰਨ ਸਿੰਘ, ਸੱਤਾ ਵਿਰਕ ਆਦਿ ਹਾਜ਼ਰ ਸਨ।