
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਿੱਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂਅ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਆਗੂਆਂ ਵੱਲੋਂ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੀਪੀਆਈ ਦੇ ਬਲਾਕ ਸਕੱਤਰ ਕਾਮਰੇਡ ਰਾਮਚੰਦ ਚੁਨਾਗਰਾ ਦੀ ਅਗਵਾਈ ਵਿਚ ਪਿੰਡ ਨਾਈਵਾਲਾ, ਦੁਗਾਲ, ਸ਼ੁਤਰਾਣਾ ਤੇ ਭੂੰਡਥੇਹ ਵਿਖੇ ਕੀਤੀਆਂ ਗਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਰਾਜ ਵਿਚ ਲੋਕ ਡਰ ਦੀ ਭਾਵਨਾ ਵਿਚ ਜੀਅ ਰਹੇ ਹਨ ਕਿਉਂਕਿ ਸੰਘ ਦੇ ਏਜੰਡੇ ਨੂੰ ਲਾਗੂ ਕਰਦਿਆਂ ਲਗਾਤਾਰ ਘੱਟ ਗਿਣਤੀਆਂ ਨੂੰ ਡਰਾਉਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਰਕੇ ਮਹਿੰਗਾਈ ਲਗਾਤਾਰ ਵਧ ਰਹੀ ਹੈ। ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਸੀਪੀਆਈ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਰੈਲੀ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਕਿਸਾਨ ਮੋਰਚਾ ਦੀਆਂ ਤਿਆਰੀਆਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਜਗਜੀਤ ਸਿੰਘ ਦੁਗਾਲ, ਅਮਰਜੀਤ ਸਿੰਘ, ਹਾਕਮ ਸਿੰਘ, ਲਾਭ ਸਿੰਘ, ਘੇਸਾ ਰਾਮ ਨਾਈਵਾਲਾ, ਮੋਹਨ ਲਾਲ ਸ਼ੁਤਰਾਣਾ, ਦਲਜੀਤ ਸਿੰਘ ਸਰਪੰਚ, ਬੰਤ ਸਿੰਘ ਆਦਿ ਹਾਜ਼ਰ ਸਨ।