10 ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੋਣ ਵਾਲੀ ਰੈਲੀ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ
10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ
Publish Date: Sat, 07 Mar 2026 05:34 PM (IST)
Updated Date: Sat, 07 Mar 2026 05:36 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਭੁੱਨਰਹੇਡ਼ੀ ਅਤੇ ਸਨੌਰ ਦੀ ਅਹਿਮ ਮੀਟਿੰਗ ਅਨਾਜ ਮੰਡੀ ਦੁੱਧਨਸਾਧਾਂ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਪਰੌਡ਼ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਰਨਾਲਾ ਵਿਖੇ ਹੋ ਰਹੀ ਕਿਸਾਨ ਪੰਚਾਇਤ ਵਿੱਚ ਬਲਾਕ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸਾਮਿਲ ਹੋਣ ਲਈ ਜਥੇਬੰਦ ਕੀਤਾ ਗਿਆ। ਇਸ ਦੌਰਾਨ ਬਲਾਕ ਪ੍ਰਧਾਨ ਗੁਰਚਰਨ ਸਿੰਘ ਪਰੌਡ਼ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਅਮਰੀਕਾ ਨਾਲ ਖੇਤੀ ਸਮਝੌਤੇ ਕੀਤੇ ਗਏ ਹਨ, ਉਹ ਸਾਡੀ ਖੇਤੀ ਲਈ ਬਹੁਤ ਹੀ ਖਤਰਨਾਕ ਸਾਬਿਤ ਹੋਣਗੇ। ਇਸ ਸਮਝੌਤੇ ਦੇ ਵਿਰੋਧ ਵਿੱਚ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਵਿਸ਼ਾਲ ਪੰਚਾਇਤ ਕੀਤੀ ਜਾ ਰਹੀ ਹੈ, ਜਿਸ ਵਿੱਚ ਸਾਰੇ ਕਿਸਾਨਾਂ ਨੂੰ ਇਕਜੁੱਟ ਹੋ ਕੇ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਭੁਪਿੰਦਰ ਸਿੰਘ ਦੁੱਧਨਸਾਧਾਂ, ਇਕਬਾਲ ਸਿੰਘ, ਨਰਿੰਦਰ ਸਿੰਘ ਲੇਹਲਾਂ, ਤੇਜਿੰਦਰ ਸਿੰਘ ਭਾਂਖਰ, ਅਨੂਪ ਸਿੰਘ ਅਲੀਪੁਰ, ਰਾਜਿੰਦਰ ਸਿੰਘ, ਅਜੈਬ ਸਿੰਘ ਗੁਥਮਡ਼ਾ, ਗੁਰਭੇਜ ਸਿੰਘ ਭਸਮਡ਼ਾ, ਹਰਜਿੰਦਰ ਸਿੰਘ ਦੁੱਧਨ, ਸਿਆਮ ਸਿੰਘ ਮਹਿਤਾਬਗਡ਼, ਜੀਵਨ ਸਿੰਘ ਬ੍ਰਹਮਪੁਰ ਆਦਿ ਕਿਸਾਨ ਹਾਜ਼ਰ ਸਨ।