ਕਿਸਾਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 4 ਘੰਟੇ ਅਜ਼ੀਜਪੁਰ ਟੋਲ ਪਲਾਜ਼ਾ ਕੀਤਾ ਫ੍ਰੀ
ਕਿਸਾਨ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 4 ਘੰਟੇ ਅਜ਼ੀਜਪੁਰ ਟੋਲ ਪਲਾਜ਼ਾ ਕੀਤਾ ਫ੍ਰੀ
Publish Date: Mon, 12 Jan 2026 05:40 PM (IST)
Updated Date: Mon, 12 Jan 2026 05:42 PM (IST)

ਫੋਟੋ 12ਪੀਟੀਐਲ: 19 ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਚਾਰ ਘੰਟੇ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕਰਨ ਦੇ ਦਿੱਤੇ ਸੱਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਵੱਲੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਤੇ ਸਥਿਤ ਅਜ਼ੀਜਪੁਰ ਟੋਲ ਪਲਾਜ਼ੇ ਨੂੰ ਚਾਰ ਘੰਟੇ ਲਈ ਬੰਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਬਨੂੜ ਦੇ ਮੁੱਖ ਜਥੇਦਾਰ ਸੰਤ ਬਾਬਾ ਗੁਰਦੇਵ ਸਿੰਘ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਣ, ਸਰਪੰਚ ਲਖਵਿੰਦਰ ਸਿੰਘ ਕਰਾਲਾ, ਜਗਜੀਤ ਸਿੰਘ ਜੱਗੀ ਕਰਾਲਾ, ਬਸਪਾ ਆਗੂ ਜਗਜੀਤ ਸਿੰਘ ਛੜਬੜ, ਗੁਰਵਿੰਦਰ ਸਿੰਘ ਸਿਆਊ, ਅਜੀਤ ਸਿੰਘ ਗਿੱਲ, ਦਰਸ਼ਨ ਸਿੰਘ ਦਰਾਲੀ, ਕੁਲਵੀਰ ਸਿੰਘ ਕਰਾਲਾ, ਮੱਖਣ ਸਿੰਘ ਗੀਗੇਮਾਜਰਾ, ਹਰਪ੍ਰੀਤ ਸਿੰਘ ਅਮਲਾਲਾ, ਗੁਰਪ੍ਰੀਤ ਸਿੰਘ ਸੇਖਣ ਮਾਜਰਾ, ਗੁਰਵਿੰਦਰ ਸਿੰਘ ਸਿਆਊ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ, ਗੁਰਪ੍ਰਤਾਪ ਸਿੰਘ ਬੜੀ, ਗੁਰਦੀਪ ਸਿੰਘ ਕਨੌੜ ਅਤੇ ਗੁਰਵਿੰਦਰ ਸਿੰਘ ਰਾਮਪੁਰ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਸੂਬੇ ਦੀਆਂ ਸਮੂਹ ਧਾਰਮਿਕ ਸਮਾਜਿਕ ਮਜ਼ਦੂਰ ਤੇ ਕਿਸਾਨ ਬੰਦੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਚਾਰ ਘੰਟੇ ਲਈ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸੱਦੇ ’ਤੇ ਅੱਜ ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਅਜੀਜਪੁਰ ਟੋਲ ਪਲਾਜ਼ੇ ਨੂੰ 11 ਤੋਂ ਲੈ ਕੇ 3 ਵਜੇ ਤੱਕ ਟੋਲ ਫ੍ਰੀ ਕੀਤਾ ਗਿਆ ਹੈ। ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਗੁਰਦੇਵ ਸਿੰਘ ਜੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਵਿਤਕਰਾ ਹੋ ਰਿਹਾ ਹੈ, ਉਹਨਾਂ ਦਾ ਬੁਨਿਆਦੀ ਪੈਰੋਲ ਦਾ ਹੱਕ ਵੀ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ 82 ਸਾਲਾਂ ਬਿਰਧ ਮਾਤਾ ਆਪਣੇ ਜਿਗਰ ਦੇ ਟੋਟੇ ਨੂੰ ਛਾਤੀ ਨਾਲ ਲਾਉਣ ਲਈ ਆਖਰੀ ਸਾਹ ਤੱਕ ਇੰਤਜ਼ਾਰ ਕਰ ਰਹੀ ਹੈ, ਪਰ ਸਰਕਾਰ ਉਸ ਨੂੰ ਪੈਰੋਲ ਦੇ ਕੇ ਮਿਲਾਉਣ ਤੱਕ ਤਿਆਰ ਨਹੀਂ ਹੈ, ਜਦੋਂ ਕਿ ਯੋਨ ਸ਼ੋਸ਼ਣ ਅਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਵਿਚ ਜੇਲ੍ਹ ’ਚ ਬੰਦ ਡੇਰਾ ਸਿਰਸਾ ਸੌਦਾ ਸਾਧ ਨੂੰ ਪਿਛਲੇ ਇੱਕ ਦਹਾਕੇ ਵਿਚ 15ਵੀਂ ਵਾਰ ਪੈਰੋਲ ਦਿੱਤੀ ਗਈ ਹੈ ਜੋ ਕਿ ਦੇਸ਼ ਵਿਚ ਸਰਕਾਰਾਂ ਵੱਲੋਂ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੁਲਬੀਰ ਸਿੰਘ ਕਰਾਲਾ, ਦਰਸ਼ਨ ਸਿੰਘ ਦੁਰਾਲੀ, ਕੁਲਵੰਤ ਸਿੰਘ ਚਿੱਲਾ, ਰੁਸਤਮ ਸੇਖ, ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਜਿੰਦਰ ਸਿੰਘ, ਮਨਜੀਤ ਸਿੰਘ ਮੋਟੇ ਮਾਜਰਾ, ਗੁਰਪ੍ਰੀਤ ਸਿੰਘ ਪਲਹੇੜੀ, ਤਜਿੰਦਰ ਸਿੰਘ ਪੂਨੀਆਂ, ਜਸਵੀਰ ਸਿੰਘ ਖਲੋਰ, ਸਤਨਾਮ ਸਿੰਘ ਖਾਸਪੁਰ, ਇੰਦਰਜੀਤ ਸਿੰਘ ਖਲੌਰ, ਕੇਸਰ ਸਿੰਘ ਕਨੋੜ, ਗੁਰਮੀਤ ਸਿੰਘ ਬਸੀ ਈਸੇ ਖਾਂ, ਯਾਦਵਿੰਦਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।