
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਵੱਲੋਂ ਕਿਸਾਨੀ ਮੁੱਦਿਆਂ ਹੋਈਆਂ ਵਿਚਾਰਾਂ

ਐੱਚਐੱਸ ਸੈਣੀ•, ਪੰਜਾਬੀ ਜਾਗਰਣ,• ਰਾਜਪੁਰਾ : ਇੱਥੋਂ ਦੇ ਗੁਰਦੁਆਰਾ ਦੁੱਧਾਧਾਰੀ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਕਿਸਾਨੀ ਮੰਗਾਂ ਅਤੇ ਹੋਰ ਜ਼ਰੂਰੀ ਮਸਲਿਆਂ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਬੂਟਾ ਸਿੰਘ ਖਰਾਜਪੁਰ ਦੀ ਅਗਵਾਈ ਹੇਠ ਰੱਖੀ ਗਈ। ਜਿਸ ਵਿਚ ਵਿਸ਼ੇਸ਼ ਤੌਰ ਉੱਤੇ ਬੀਕੇਐੱਮਯੂ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸੂਬਾ ਜਰਨਲ ਸਕੱਤਰ ਬਲਕਾਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਰਾਜਪੁਰਾ ਗੁਰਧਿਆਨ ਸਿੰਘ ਨੈਣਾ, ਬਲਾਕ ਪ੍ਰਧਾਨ ਘਨੌਰ ਅਵਤਾਰ ਸਿੰਘ ਸਮੇਤ ਵੱਖ-ਵੱਖ ਇਕਾਈਆਂ ਦੇ ਪ੍ਰਧਾਨਾਂ ਤੇ ਕਿਸਾਨ ਜਥੇਬੰਦੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੰਭੂ ਤੇ ਖਨੋਰੀ ਬਾਰਡਰ ’ਤੇ ਕਿਸਾਨਾਂ ਵੱਲੋਂ ਫਸਲਾਂ ਦੇ ਉੱਤੇ ਐੱਮਐੱਸਪੀ ਸਮੇਤ ਹੋਰ ਜ਼ਰੂਰੀ ਮੰਗਾਂ ਸਬੰਧੀ ਜਦੋਂ ਲਗਾਤਾਰ ਲੰਮੇ ਸਮੇਂ ਤੱਕ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਦਾ ਟਰੈਕਟਰ ਟਰਾਲੀਆਂ ਸਮੇਤ ਹੋਰ ਜ਼ਰੂਰੀ ਲੋੜੀਂਦਾ ਸਮਾਨ ਖੁਰਦ ਬੁਰਦ ਕੀਤਾ ਗਿਆ। ਇਸ ਤਰ੍ਹਾਂ ਇਕੱਲੇ ਸ਼ੰਭੂ ਬਾਰਡਰ ਦਾ ਪੰਜਾਬ ਸਰਕਾਰ ਦੇ ਵੱਲ 3 ਕਰੋੜ 77 ਲੱਖ ਤੋਂ ਵੱਧ ਦੀ ਦੇਣਦਾਰੀ ਹੈ। ਉਨ੍ਹਾਂ ਕਿਹਾ ਕਿ ਕੇਐਸਐਮ ਦੇ ਸੱਦੇ ਉੱਤੇ 25 ਅਗਸਤ ਨੂੰ ਸਾਰੇ ਪਿੰਡਾਂ ’ਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨੀ ਮੰਗਾਂ ਯਾਦ ਕਰਵਾਉਣ ਦੇ ਲਈ ਪੋਸਟਰ ਲਗਾਏ ਜਾਣਗੇ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਪਰਭਾਈ ਕਰਵਾਉਣ ਦੇ ਲਈ 31 ਅਗਸਤ ਨੂੰ ਪੰਜਾਬ ਸੂਬੇ ਅੰਦਰ ਡਿਪਟੀ ਕਮਿਸ਼ਨਰ ਦੇ ਦਫਤਰਾਂ ਦੇ ਬਾਹਰ ਧਰਨੇ ਮੁਜ਼ਾਹਰੇ ਤੇ 14 ਤੋਂ 18 ਸਤੰਬਰ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਕੋਠੀਆਂ ਦੇ ਬਾਹਰ ਸ਼ਾਂਤਮਈ ਤਰੀਕੇ ਨਾਲ ਰੋਸ ਧਰਨੇ ਦਿੱਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਨੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਤੇ ਕੇਐੱਸਐੱਮ ਜਥੇਬੰਦੀ ਨੂੰ ਵਿਸ਼ਵਾਸ ਦਵਾਇਆ ਕਿ ਉਹ ਕਿਸਾਨੀ ਮਸਲਿਆਂ ਸਬੰਧੀ ਹਰ ਸੰਘਰਸ਼ ’ਚ ਵੱਧ ਚੜ ਕੇ ਭਾਗ ਲੈਣਗੇ।