- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਕਿਯੂ (ਉਗਰਾਹਾਂ) ਵੱਲੋਂ ਡੀਸੀ ਦਫਤਰ ਦੇ ਘਿਰਾਓ ਦਾ ਐਲਾਨ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜਗਦੀਪ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਡਰੋਲੀ ਵਿਖੇ ਹੋਈ। ਮੀਟਿੰਗ ’ਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂ ਤੇ ਬਲਾਕ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 14 ਸਤੰਬਰ ਤੱਕ ਚਲੇ ਪੱਕੇ ਮੋਰਚਾ ’ਚ ਕਿਸਾਨਾਂ ਦੀ ਸ਼ਮੂਲੀਅਤ ਤੇ ਮੰਗਾਂ ਬਾਰੇ ਵਿਸਥਾਰ ਵਿਚ ਦੱਸਦੇ ਹੋਏ ਕਿਹਾ ਕਿ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਘੇਸਲ ਮਾਰੀ ਬੈਠੀ ਹੈ ਤੇ ਲਾਰੇ ਰੱਪੇ ਲਾ ਕੇ ਸਮਾਂ ਲੰਘਾ ਰਹੀ ਹੈ। ਅਬਾਦਕਾਰਾਂ ਦੇ ਮਾਲਕੀ ਹੱਕ ਦੇਣ, ਕਰਜ਼ੇ ਦੀ ਸਮੱਸਿਆ ਨੂੰ ਹੱਲ ਕਰਨ, ਲੈਂਡ ਪੁਲਿੰਗ ਨੀਤੀ ਵਾਪਸ ਲੈਣ, ਸੰਘਰਸ਼ਾਂ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਤੇ ਖੁਦਕੁਸ਼ੀ ਪੀੜਤ, ਪਰਿਵਾਰਾਂ ਨੂੰ ਰਾਹਤ ਦੇਣ ਦੀ ਥਾਂ ਪੰਜਾਬ ਨੂੰ ਪੁਲਿਸ ਰਾਜ ਵਿਚ ਤਬਦੀਲ ਕਰਕੇ ਲੋਕਾਂ ਦੀ ਜ਼ੁਬਾਨਬੰਦੀ ਕਰ ਰਹੀ ਹੈ। ਜਗਤਾਰ ਸਿੰਘ ਕਾਲਾਝਾੜ ਨੇ ਔਰਤਾਂ ਦੇ ਮੁੱਦਿਆਂ ਤੇ ਬੋਲਦੇ ਹੋਏ ਮੰਗਾਂ ਦੀ ਪ੍ਰਾਪਤੀ ਲਈ ਔਰਤ ਨੂੰ ਵੰਡੇ ਪੱਧਰ ਤੇ ਜਥੇਬੰਦ ਹੋਣ ਦੀ ਲੋੜ ਨੂੰ ਉਤਾਰਿਆ ਗਿਆ ਤੇ ਸੂਬਾ ਕਮੇਟੀ ਵੱਲੋਂ 5 ਅਕਤੂਬਰ ਨੂੰ ਡੀਸੀ ਦਫਤਰ ਦੇ ਘਿਰਾਓ ਸਬੰਧੀ ਵਿਊਂਤਬੰਦੀ ਕੀਤੀ ਗਈ। ਮੀਟਿੰਗ ’ਚ ਵੱਖ—ਵੱਖ ਬਲਾਕ ਆਗੂਆਂ ਵਲੋਂ ਵੱਖ—ਵੱਖ ਪਿੰਡਾਂ ਵਿਚ ਪ੍ਰਚਾਰ ਤੇ ਲਾਮਬੰਦੀ ਕਰਕੇ ਵੱਡੀ ਗਿਣਤੀ ’ਚ 5 ਅਕਤੂਬਰ ਨੂੰ ਪਟਿਆਲਾ ਵਿਖੇ ਪਹੁੰਚਣ ਦਾ ਫੈਸਲਾ ਕੀਤਾ ਗਿਆ ਤੇ ਔਰਤਾਂ ਦੀ ਵੱਡੀ ਪੱਧਰ ਤੇ ਸ਼ਮੂਲੀਅਤ ਕਰਵਾਉਣ ਦਾ ਅਹਿਦ ਲਿਆ ਗਿਆ। ਇਸ ਸਮੇਂ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ, ਜਗਮੇਲ ਸਿੰਘ ਗਾਜੇਵਾਲ ਜ਼ਿਲ੍ਹਾ ਸੰਗਠਨ ਸਕੱਤਰ ਬਲਰਾਜ ਜ਼ੋਸ਼ੀ ਤੋਂ ਇਲਾਵਾ ਭਰਪੂਰ ਸਿੰਘ ਗਾਜੇਵਾਸ, ਹਰਦੀਪ ਡਰੋਲੀ, ਜਸਵਿੰਦਰ ਸਿੰਘ ਸਾਲੂਵਾਲ, ਮਨਦੀਪ ਬਾਰਨ, ਅਵਤਾਰ ਸਿੰਘ ਬੁਰੜ, ਅਵਤਾਰ ਫੱਗਣ ਮਾਜਰਾ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਵਰਕਰ/ਔਰਤਾਂ, ਭੈਣਾਂ ਸ਼ਾਮਲ ਸਨ।