ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
Publish Date: Sat, 03 Jan 2026 05:00 PM (IST)
Updated Date: Sat, 03 Jan 2026 05:02 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਪਿੰਡ ਖਰਾਜਪੁਰ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਠੇਕੇਦਾਰ ਬੂਟਾ ਸਿੰਘ ਖਰਾਜਪੁਰ ਦੀ ਅਗਵਾਈ ਹੇਠ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਉਨ੍ਹਾਂ ਦਾ ਧਿਆਨ ਖੇਡਾਂ ਵਾਲੇ ਪਾਸੇ ਲਗਾਉਣ ਲਈ ਵਾਲੀਬਾਲ ਮੈਚ ਕਰਵਾਏ ਗਏ। ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਬਾਪੂ ਰੇਸ਼ਮ ਸਿੰਘ, ਲੱਖਾ ਖਰਾਜਪੁਰ, ਅੰਗਰੇਜ਼ ਸਿੰਘ ਗੇਜੂ ਸਮੇਤ ਹੋਰਨਾਂ ਪਿੰਡ ਵਾਸੀਆਂ ਨੇ ਸ਼ਿਰਕਤ ਕਰ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਕਿਸਾਨ ਆਗੂ ਬੂਟਾ ਸਿੰਘ ਖਰਾਜਪੁਰ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਾਲੇ ਪਾਸੇ ਤੋਂ ਮੋੜਨ ਲਈ ਉਨ੍ਹਾਂ ਦਾ ਧਿਆਨ ਖੇਡਾਂ ਵਾਲੇ ਪਾਸੇ ਲਗਾਉਣਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ। ਖੇਡਾ ਖੇਡਣ ਵਾਲੇ ਨੌਜਵਾਨਾਂ ਨੂੰ ਜਿੱਥੇ ਅਨੁਸ਼ਾਸਨ ਵਿੱਚ ਰਹਿਣ ਦੀ ਸਿਖਲਾਈ ਮਿਲੇਗੀ ਉੱਥੇ ਉਹ ਸਰੀਰਕ ਪੱਖੋਂ ਵੀ ਰਿਸਟ ਪੁਸਟ ਰਹਿਣਗੇ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਨੌਜਵਾਨਾਂ ਦੇ ਵਾਲੀਬਾਲ ਦੇ ਮੈਚ ਕਰਵਾਏ ਗਏ ਅਤੇ ਫਾਈਨਲ ਮੈਚ ਦੇ ਵਿੱਚ ਜੇਤੂ ਖਿਡਾਰੀਆਂ ਨੂੰ ਯੂਨੀਅਨ ਵੱਲੋਂ ਟਰਾਫੀਆਂ ਦੇ ਕੇ ਉਨ੍ਹਾਂ ਦਾ ਮਾਨ ਸਨਮਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਸਮੇਂ-ਸਮੇਂ ਉੱਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਲਈ ਅਜਿਹੇ ਖੇਡ ਮੁਕਾਬਲੇ ਜਾਰੀ ਰੱਖੇ ਜਾਣਗੇ। ਅਖੀਰ ਜੇਤੂ ਖਿਡਾਰੀਆਂ ਨੇ ਬੀਕੇਐੱਮਯੂ ਪੰਜਾਬ ਵੱਲੋਂ ਖੇਡਾਂ ਕਰਵਾਉਣ ਦੀ ਵਿੱਢੀ ਗਈ ਮੁਹਿੰਮ ਦੀ ਸ਼ਲਾਘਾ ਕੀਤੀ।