ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕਾਈ ਦਾ ਗਠਨ, ਲਵਿੰਦਰ ਸਿੰਘ ਬਣੇ ਪ੍ਰਧਾਨ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕਾਈ ਦਾ ਗਠਨ, ਲਵਿੰਦਰ ਸਿੰਘ ਬਣੇ ਪ੍ਰਧਾਨ
Publish Date: Thu, 05 Mar 2026 04:08 PM (IST)
Updated Date: Thu, 05 Mar 2026 04:11 PM (IST)
ਕਰਮਵੀਰ ਸਿੰਘ ਮਰਦਾਂਪੁਰ ਪੰਜਾਬੀ ਜਾਗਰਣ ਘਨੌਰ: ਹਲਕਾ ਘਨੌਰ ਦੇ ਪਿੰਡ ਭੂਰੀਮਾਜਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਇਕਾਈ ਵੱਲੋਂ ਪਿੰਡ ਭੂਰੀਮਾਜਰਾ ਵਿਚ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਹ ਗਠਨ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਅਲੂਣਾ, ਸੰਭੂ ਬਲਾਕ ਪ੍ਰਧਾਨ ਮਹਿੰਦਰ ਸਿੰਘ, ਸਮਸ਼ੇਰ ਸਿੰਘ ਰਾਜਪੁਰਾ ਅਤੇ ਜਸਵਿੰਦਰ ਸਿੰਘ ਜਨਰਲ ਸਕੱਤਰ, ਰਾਜਪੁਰਾ ਦੀ ਸਾਂਝੀ ਅਗਵਾਈ ਹੇਠ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਕਾਈ ਨੂੰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ ਗਿਆ। ਸਹਿਮਤੀ ਨਾਲ ਪਿੰਡ ਇਕਾਈ ਲਈ ਪ੍ਰਧਾਨ ਲਵਿੰਦਰ ਸਿੰਘ, ਮੀਤ ਪ੍ਰਧਾਨ ਬਲਿਹਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ,ਜਨਰਲ ਸਕੱਤਰ ਬਲਵਿੰਦਰ ਸਿੰਘ, ਖਜ਼ਾਨਚੀ ਗੁਰਜੋਤ ਸਿੰਘ ਇਸ ਤੋਂ ਇਲਾਵਾ 9 ਮੈਂਬਰਾਂ ਦੀ ਕਮੇਟੀ ਵੀ ਬਣਾਈ ਗਈ। ਆਗੂਆਂ ਨੇ ਕਿਹਾ ਕਿ ਪਿੰਡ ਪੱਧਰ ‘ਤੇ ਇਕਾਈਆਂ ਦੇ ਗਠਨ ਨਾਲ ਕਿਸਾਨਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ ਅਤੇ ਹਰ ਮਸਲੇ ਨੂੰ ਸੰਘਰਸ਼ ਦੇ ਰਾਹੀਂ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਸਾਨ ਭਰਾਵਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।