ਨਵੀਆਂ ਨਿਯੁਕਤੀਆਂ, ਪਿੰਡ ਸਾਹਲ ’ਚ ਇਕਾਈ ਦਾ ਗਠਨ
ਨਵੀਆਂ ਨਿਯੁਕਤੀਆਂ, ਪਿੰਡ ਸਾਹਲ ਵਿੱਚ ਇਕਾਈ ਦਾ ਗਠਨ
Publish Date: Wed, 01 Apr 2026 06:39 PM (IST)
Updated Date: Wed, 01 Apr 2026 06:43 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਦੇ ਪਿੰਡ ਸਾਹਲ ਵਿਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੀ ਮੀਟਿੰਗ ਲੱਖਾ ਸਿੰਘ ਕਬੂਲਪੁਰ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕਰਨ ਅਤੇ ਮੌਜੂਦਾ ਸਮੇਂ ਦੇ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪਿੰਡਾਂ ਵਿਚ ਲਗਾਏ ਜਾ ਰਹੇ ਪ੍ਰੀਪੇਡ ਬਿਜਲੀ ਮੀਟਰਾਂ ਨੂੰ ਉਤਾਰਨ ਲਈ ਸੰਘਰਸ਼ ਕਰਨ ਅਤੇ ਭਾਰਤ–ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਹੋ ਸਕਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਖ਼ਾਸ ਤੌਰ ’ਤੇ ਪਹੁੰਚੇ ਅਤੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਦੌਰਾਨ ਕੁਲਦੀਪ ਸਿੰਘ ਨੂੰ ਯੂਥ ਸਕੱਤਰ ਜ਼ਿਲ੍ਹਾ ਪਟਿਆਲਾ ਨਿਯੁਕਤ ਕੀਤਾ ਗਿਆ। ਨਾਲ ਹੀ ਪਿੰਡ ਸਾਹਲ ਵਿਚ ਜਥੇਬੰਦੀ ਦੀ ਇਕਾਈ ਬਣਾਈ ਗਈ ਜਿਸ ਵਿੱਚ ਬਲਵਿੰਦਰ ਸਿੰਘ ਸਾਹਲ ਨੂੰ ਇਕਾਈ ਪ੍ਰਧਾਨ, ਜਸਵਿੰਦਰ ਸਿੰਘ ਨੂੰ ਇਕਾਈ ਜਨਰਲ ਸਕੱਤਰ, ਸਤਨਾਮ ਸਿੰਘ ਨੂੰ ਇਕਾਈ ਖ਼ਜ਼ਾਨਚੀ, ਰਵਿੰਦਰ ਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਕਸ਼ਮੀਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਮੇਹਰ ਸਿੰਘ ਨੂੰ ਇਕਾਈ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਭਾਰਤ ਤੇਜਿੰਦਰ ਸਿੰਘ ਮੋਹੀ, ਪੰਜਾਬ ਸਲਾਹਕਾਰ ਗੁਰਦੇਵ ਸਿੰਘ ਅਤੇ ਆਈਟੀ ਸੈਲ ਪੰਜਾਬ ਦੇ ਇੰਚਾਰਜ ਨਿਤਨ ਰੇਖੀ ਵੀ ਹਾਜ਼ਰ ਰਹੇ। ਪਿੰਡ ਵਾਸੀਆਂ ਅਤੇ ਨਵੇਂ ਚੁਣੇ ਅਹੁਦੇਦਾਰਾਂ ਵੱਲੋਂ ਜਥੇਬੰਦੀ ਦੇ ਆਗੂਆਂ ਦਾ ਸਰੋਪੇ ਭੇਂਟ ਕਰਕੇ ਸਨਮਾਨ ਕੀਤਾ ਗਿਆ।ਨਵੇਂ ਚੁਣੇ ਅਹੁਦੇਦਾਰਾਂ ਨੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੂੰ ਭਰੋਸਾ ਦਿਵਾਇਆ ਕਿ ਜਥੇਬੰਦੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿਣਗੇ।ਇਸ ਮੌਕੇ ਸਰਪੰਚ ਪਿੰਡ ਸਾਹਲ, ਜੋਗਾ ਸਿੰਘ, ਜੋਰਾ ਸਿੰਘ, ਨਰਿੰਦਰ ਸਿੰਘ, ਦਲਜੀਤ ਸਿੰਘ, ਲੰਬੜਦਾਰ ਸਾਵਣ ਸਿੰਘ, ਹੀਰਾ ਸਿੰਘ, ਲਾਡੀ ਸਿੰਘ, ਮਿੰਟੂ ਸਿੰਘ, ਕਸ਼ਮੀਰ ਸਿੰਘ, ਬਿੰਦਰ ਸਿੰਘ, ਹਰਮੇਲ ਸਿੰਘ, ਫੁੱਲਾ ਸਿੰਘ, ਗੁਲਜ਼ਾਰ ਸਿੰਘ, ਬੱਗਾ ਸਿੰਘ, ਸਤਪਾਲ ਸਿੰਘ, ਬਲਦੇਵ ਸਿੰਘ, ਸੰਦੀਪ ਸਿੰਘ, ਸਨੀ, ਕੇਹਰ ਚੰਦ ਅਤੇ ਪੂਰਨ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ।