ਸਟਾਫ ਰਿਪੋਰਟਰ, ਪਟਿਆਲਾ : ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਕੇਐੱਲਐੱਫ ਦੇ ਤਿੰਨੇ ਮੈਂਬਰਾਂ ਨੂੰ ਅੱਜ ਆਦਲਤ ਵੱਲੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਭਾਰੀ ਪੁਲਿਸ ਫੋਰਸ ਦੀ ਅਗਵਾਈ ਵਿਚ ਅੱਜ ਜਸਪ੍ਰੀਤ ਸਿੰਘ, ਸੁਖਚੈਨ ਸਿੰਘ ਤੇ ਅੰਮਿ੍ਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ।

ਦੱਸਣਾ ਬਣਦਾ ਹੈ ਕਿ 30 ਜੂਨ ਨੂੰ ਪੁਲਿਸ ਵੱਲੋਂ ਪਿੰਡ ਸਿਹਰਾ ਵਾਸੀ ਸੁਖਚੈਨ ਸਿੰਘ, ਅੰਮਿ੍ਤਪਾਲ ਵਾਸੀ ਅਚਾਨਕ ਤੇ ਜਸਪ੍ਰਰੀਤ ਸਿੰਘ ਵਾਸੀ ਬੋਰੇਵਾਲ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਉਕਤ ਤਿੰਨੇ ਵਿਅਕਤੀ ਖ਼ਾਲਿਸਤਾਨ ਲਿਬਰੇਸ਼ਨ ਫਰੰਟ ਦੇ ਮੈਂਬਰ ਹਨ, ਜੋਕਿ ਪਾਕਿਸਤਾਨ ਵਿਚ ਬੈਠੇ ਕੁਝ ਲੋਕਾਂ ਦੇ ਕਹਿਣ 'ਤੇ ਪੰਜਾਬ ਵਿਚ ਵੱਡੀ ਵਾਰਦਾਤ ਦੀ ਸਾਜ਼ਿਸ਼ ਰੱਚ ਰਹੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ .32 ਬੋਰ ਦੀ ਪਿਸਤੌਲ ਤੇ 7 ਰੋਂਦ ਵੀ ਬਰਾਮਦ ਕੀਤੇ ਸਨ। ਗਿ੍ਫ਼ਤਾਰੀ ਤੋਂ ਬਾਅਦ ਪੁਲਿਸ ਰਿਮਾਂਡ 'ਤੇ ਚੱਲ ਰਹੇ ਤਿੰਨਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।