- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਕੋ ਜਾਣੋ ਮੁਕਾਬਲੇ ਕਰਵਾਏ, ਸੀਐੱਮ ਪਬਲਿਕ ਸਕੂਲ ਨੇ ਮਾਰੀ ਬਾਜ਼ੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤ ਵਿਕਾਸ ਪ੍ਰੀਸ਼ਦ ਰਾਜਪੁਰਾ ਵੱਲੋਂ ਵਿਦਿਆਰਥੀਆਂ ਦੇ ਆਮ ਗਿਆਨ ’ਚ ਵਾਧਾ ਕਰਨ ਤੇ ਉਨ੍ਹਾਂ ਨੂੰ ਦੇਸ਼ ਦੇ ਇਤਿਹਾਸ, ਸੱਭਿਆਚਾਰ ਤੇ ਗੌਰਵਮਈ ਵਿਰਾਸਤ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਭਾਰਤ ਕੋ ਜਾਣੋ’ ਮੁਕਾਬਲਾ ਕਰਵਾਇਆ ਗਿਆ। ਇਸ ’ਚ ਰਾਜਪੁਰਾ ਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਭਾਰਤ ਨਾਲ ਸਬੰਧਤ ਵੱਖ-ਵੱਖ ਸਵਾਲਾਂ ਦੇ ਜਵਾਬ ਦੇ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸੀਨੀਅਰ ਵਰਗ ’ਚ ਸੀਐੱਮ ਪਬਲਿਕ ਸਕੂਲ ਨੇ ਪਹਿਲਾ, ਸਕਾਲਰ ਸਕੂਲ ਨੇ ਦੂਜਾ ਅਤੇ ਪਟੇਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜੂਨੀਅਰ ਵਰਗ ’ਚ ਐੱਸਡੀ ਪਬਲਿਕ ਸਕੂਲ ਪਹਿਲੇ, ਮੁਕਤ ਪਬਲਿਕ ਸਕੂਲ ਦੂਜੇ ਅਤੇ ਮਲਹੋਤਰਾ ਪਬਲਿਕ ਸਕੂਲ ਤੀਜੇ ਸਥਾਨ