- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਸਿੰਘਾਂ ਦੀ ਰਿਹਾਈ ਲਈ 8 ਨਵੰਬਰ ਨੂੰ ਜਥਾ ਮੁੱਖ ਮੰਤਰੀ ਨਿਵਾਸ ਵੱਲ ਕਰੇਗਾ ਰੋਸ ਮਾਰਚ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 8 ਨਵੰਬਰ ਨੂੰ 101 ਵਿਅਕਤੀਆਂ ਦਾ ਜਥਾ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਬੰਦੀ ਛੋੜ ਦਿਵਸ ਮੌਕੇ ਇਹ ਜਥਾ ਚੰਡੀਗੜ੍ਹ ਦੇ ਸੈਕਟਰ-22 ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਕਾਲੇ ਚੋਲੇ ਪਹਿਨ ਕੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰੇਗਾ। ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਬਾਪੂ ਗੁਰਚਰਨ ਸਿੰਘ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਪ੍ਰੋ. ਸਤਨਾਮ ਕੌਰ, ਸੁਖਬੀਰ ਸਿੰਘ ਬਲਬੇੜਾ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਗੰਭੀਰ ਨਹੀਂ ਹਨ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਵੱਲੋਂ ਰਿਹਾਈ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਦਿਸ਼ਾ ਵਿਚ ਕੋਈ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰਿਆਂ