ਕੁਲਵਿੰਦਰ ਪ੍ਰਧਾਨ ਖੇੜਾ ਗੱਜੂ ਤੇ ਬਲਵਿੰਦਰ ਇਕਾਈ ਪ੍ਰਧਾਨ ਨਿਯੁਕਤ
ਕੁਲਵਿੰਦਰ ਪ੍ਰਧਾਨ ਖੇੜਾ ਗੱਜੂ ਅਤੇ ਬਲਵਿੰਦਰ ਇਕਾਈ ਪ੍ਰਧਾਨ ਪਿੰਡ ਕੋਟਲਾ ਨਿਯੁਕਤ
Publish Date: Sat, 31 Jan 2026 04:36 PM (IST)
Updated Date: Sat, 31 Jan 2026 04:37 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਕੋਟਲਾ ਵਿਖੇ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਦੀ ਅਗਵਾਈ ਹੇਠ ਮੀਟਿੰਗ ਰੱਖੀ ਗਈ। ਇਸ ਮੌਕੇ ਸਰਬਸੰਮਤੀ ਨਾਲ ਕੁਲਵਿੰਦਰ ਸਿੰਘ ਨੂੰ ਸਰਕਲ ਪ੍ਰਧਾਨ ਖੇੜਾ ਗੱਜੂ ਦਾ ਲਗਾਇਆ ਗਿਆ ਅਤੇ ਬਲਵਿੰਦਰ ਸਿੰਘ ਨੂੰ ਇਕਾਈ ਪ੍ਰਧਾਨ ਪਿੰਡ ਕੋਟਲਾ ਦਾ ਲਗਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ ਅਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਦਾ ਹਲਕਾ ਰਾਜਪੁਰਾ ਤੇ ਘਨੌਰ ਸਣੇ ਜ਼ਿਲ੍ਹਾ ਪਟਿਆਲਾ ਦੇ ਹੋਰਨਾਂ ਪਿੰਡਾਂ ਦੇ ਵਿੱਚ ਪਿੰਡ ਦੀ ਇਕਾਈ ਜਥੇਬੰਦੀ ਤੋਂ ਇਲਾਵਾ ਮੈਂਬਰਸ਼ਿਪ ਦਾ ਘੇਰਾ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦਾ ਮੁੱਖ ਟੀਚਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਜਪੁਰਾ ਨੇੜਲੇ ਪਿੰਡ ਕੋਟਲਾ ਵਿਖੇ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਰਾਖੀ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਅਤੇ ਉਹਨਾਂ ਦੇ ਨਾਲ ਹੋਰ ਹੀ ਧੱਕੇਸ਼ਾਹੀ ਦੀ ਗੱਲ ਸਾਹਮਣੇ ਆਈ ਹੈ ਤਾਂ ਜਥੇਬੰਦੀ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਮੰਗਾਂ ਦੇ ਸਬੰਧ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨਾ, ਬਿਜਲੀ ਸੋਧ ਬਿੱਲ ਸਬੰਧੀ ਪੰਜਾਬ ਸਰਕਾਰ ਵੱਲੋਂ ਉਸ ਦਾ ਵਿਰੋਧ ਨਾ ਕਰਨ, ਕਾਫੀ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਕਿਸਾਨੀ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਹੱਲ ਨਾ ਕੱਢਣ ਅਤੇ ਨਰੇਗਾ ਦੇ ਸਬੰਧ ਦੇ ਵਿੱਚ ਕਿਸੇ ਵੀ ਤਰ੍ਹਾਂ ਕੇਂਦਰ ਸਰਕਾਰ ਉੱਤੇ ਦਬਾਅ ਨਾ ਬਣਾਉਣ ਸਬੰਧੀ 5 ਫਰਵਰੀ 2026 ਨੂੰ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਦੇ ਘਰ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਗੁਰਤੇਜ ਸਿੰਘ ਨੈਣਾ ਜਨਰਲ ਸਕੱਤਰ ਜ਼ਿਲ੍ਹਾ ਪਟਿਆਲਾ ਸਮੇਤ ਵੱਡੀ ਗਿਣਤੀ ਦੇ ਵਿੱਚ ਪਿੰਡ ਇਕਾਈ ਦੇ ਮੈਂਬਰ ਆਦਿ ਹਾਜ਼ਰ ਸਨ।