ਰੰਜਿਸ਼ ਕਾਰਨ ਵਿਅਕਤੀ ਨਾਲ ਕੀਤੀ ਕੁਟਮਾਰ
ਰੰਜਿਸ਼ ਦੇ ਚਲਦੇ ਵਿਅਕਤੀ ਨਾਲ ਕੀਤੀ ਕੁਟਮਾਰ
Publish Date: Sun, 26 Apr 2026 06:08 PM (IST)
Updated Date: Sun, 26 Apr 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਥਾਣਾ ਪਾਤੜਾਂ ਇਲਾਕੇ ਵਿਚ ਰੰਜਿਸ਼ ਕਾਰਨ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਵਿਅਕਤੀ ਦੀ ਪਛਾਣ ਸਤਵਿੰਦਰ ਸਿੰਘ ਵਾਸੀ ਖਨੌਰੀ ਵਜੋਂ ਹੋਈ ਹੈ। ਪੁਲਿਸ ਨੇ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਅਮਨਦੀਪ ਸਿੰਘ, ਕਰਮਜੀਤ ਸਿੰਘ, ਤਰਸੇਮ ਸਿੰਘ, ਰਣਜੋਧ ਸਿੰਘ ਤੇ ਜਸਵੰਤ ਸਿੰਘ ਵਾਸੀ ਗੁਲਾਹੜ ਪਾਤੜਾਂ ਤੋਂ ਇਲਾਵਾ 15 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਤਵਿੰਦਰ ਸਿੰਘ ਅਨੁਸਾਰ 23 ਅਪ੍ਰੈਲ ਨੂੰ ਸ਼ਾਮ ਸਾਢੇ ਪੰਜ ਵਜੇ ਉਹ ਆਪਣੇ ਦੋਸਤ ਰਣਜੀਤ ਸਿੰਘ ਨਾਲ ਪਿੰਡ ਦੀ ਮੋਟਰ ਤੇ ਬੈਠਾ ਸੀ। ਜਿੱਥੇ ਪੁਰਾਣੀ ਰੰਜਿਸ਼ ਦੇ ਕਾਰਨ ਉਕਤ ਲੋਕਾਂ ਨੇ ਮਿਲ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਰਣਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ, ਪਰ ਹਮਲਾ ਕਰਨ ਵਾਲਿਆਂ ਨੇ ਸਤਵਿੰਦਰ ਸਿੰਘ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।